25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਚੰਡੀਗੜ੍ਹ ਦੇ ਡੀ. ਸੀ. ਨੇ ਨਿਗਮ ਦਾ ਦੌਰਾ ਕਰ ਮੇਅਰ ਚੋਣ ਦੀ ਤਿਆਰੀਆਂ ਦਾ ਲਿਆ ਜਾਇਜ਼ਾ, 29 ਨੂੰ ਹੋਵੇਗੀ ਮੇਅਰ ਦੀ ਚੋਣ

Ad Position 21
No active advertisement
ਅਜੀਤ ਡੈਸਕ 03-01-2026
ਚੰਡੀਗੜ੍ਹ, 2 ਜਨਵਰੀ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ 'ਚ ਸਾਲ 2026 ਦੀ ਮੇਅਰ ਚੋਣ 29 ਜਨਵਰੀ ਨੂੰ ਹੋਵੇਗੀ | ਮੇਅਰ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੀ ਉਸੇ ਦਿਨ ਚੋਣ ਕਰਵਾਈ ਜਾਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ | ਇਸੇ ਦਿਨ ਮੌਜੂਦਾ ਮੇਅਰ ਹਰਪ੍ਰੀਤ ਕੌਰ ਬਬਲਾ ਦਾ ਕਾਰਜਕਾਲ ਵੀ ਸਮਾਪਤ ਹੋ ਰਿਹਾ ਹੈ | ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਇਹ ਜਾਣਕਾਰੀ ਦਿੱਤੀ, ਜਿਸ ਨਾਲ ਨਗਰ ਨਿਗਮ ਦੀ ਸਿਆਸਤ 'ਚ ਸਰਗਰਮੀ ਕਾਫ਼ੀ ਵੱਧ ਗਈ ਹੈ | ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੇਅਰ ਚੋਣਾਂ ਨਾਲ ਸਬੰਧਿਤ ਸਾਰੀਆਂ ਪ੍ਰਬੰਧਕੀ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ | ਉਨ੍ਹਾਂ ਦੱਸਿਆ ਕਿ ਜਲਦ ਹੀ ਮੇਅਰ ਚੋਣਾਂ ਦੀਆਂ ਤਾਰੀਖ਼ਾਂ ਸਬੰਧੀ ਅਧਿਕਾਰਕ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ | ਇਸ ਵਾਰ ਚੋਣ ਗੁਪਤ ਮਤਦਾਨ ਦੀ ਥਾਂ ਕੌਂਸਲਰਾਂ ਵਲੋਂ ਹੱਥ ਖੜੇ ਕਰਕੇ ਕਰਵਾਈ ਜਾਵੇਗੀ, ਜਦਕਿ ਪਹਿਲਾਂ ਮੇਅਰ ਦੀ ਚੋਣ ਬੈਲਟ ਪੇਪਰਾਂ ਰਾਹੀਂ ਹੁੰਦੀ ਆ ਰਹੀ ਹੈ | ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਮੇਅਰ ਚੋਣਾਂ ਦੀ ਪੂਰੀ ਕਾਰਵਾਈ ਦੀ ਲਗਾਤਾਰ ਵੀਡੀਓਗ੍ਰਾਫ਼ੀ ਬਿਨਾਂ ਕਿਸੇ ਕੱਟ-ਵੱਢ ਦੇ ਕੀਤੀ ਜਾਵੇਗੀ | ਚੰਡੀਗੜ੍ਹ ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਨਗਰ ਨਿਗਮ ਦੇ ਵਾਰਡਾਂ ਦੀ ਗਿਣਤੀ ਤੇ ਹੱਦਾਂ 'ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ | 31 ਦਸੰਬਰ 2025 ਨੂੰ ਜਾਰੀ ਹੁਕਮਾਂ ਅਨੁਸਾਰ ਨਗਰ ਨਿਗਮ ਦੇ 35 ਵਾਰਡ ਪਹਿਲਾਂ ਵਾਂਗ ਹੀ ਬਰਕਰਾਰ ਰਹਿਣਗੇ | ਪ੍ਰਸ਼ਾਸਕ ਵਲੋਂ ਪੰਜਾਬ ਮਿਊਾਸਪਲ ਕਾਰਪੋਰੇਸ਼ਨ ਐਕਟ, 1976 ਦੀ ਧਾਰਾ 8 ਤੇ 9 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ | ਇਸ ਤਰ੍ਹਾਂ 29 ਜਨਵਰੀ ਨੂੰ ਹੋਣ ਵਾਲੀ ਮੇਅਰ ਚੋਣ ਨਗਰ ਨਿਗਮ ਹੀ ਨਹੀਂ, ਸਗੋਂ ਚੰਡੀਗੜ੍ਹ ਦੀ ਸਿਆਸਤ ਲਈ ਵੀ ਕਾਫ਼ੀ ਅਹਿਮ ਅਤੇ ਫ਼ੈਸਲਾਕੁਨ ਸਾਬਤ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 307ਵੇਂ ਦਿਨ ਪੰਜਾਬ ਪੁਲਿਸ ਵਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ
Ad Position 24