25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵਲੋਂ ਵਨ-ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਵਧਾਉਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 03-01-2026
ਐੱਸ. ਏ. ਐੱਸ. ਨਗਰ, 2 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਭਾਈਚਾਰੇ ਨੇ ਸੂਬਾ ਸਰਕਾਰ ਵਲੋਂ ਵਨ-ਟਾਈਮ ਸੈਟਲਮੈਂਟ (ਓ. ਟੀ. ਐੱਸ.) ਸਕੀਮ ਦੀ ਮਿਆਦ 31 ਮਾਰਚ ਤੱਕ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਇਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਹਿਤੈਸ਼ੀ ਕਦਮ ਕਰਾਰ ਦਿੱਤਾ ਹੈ | ਸੂਬੇ ਭਰ ਦੇ ਵਪਾਰੀਆਂ ਦੀ ਤਰਫ਼ੋਂ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਪਾਰੀ ਭਾਈਚਾਰੇ ਨਾਲ ਜੁੜੇ ਲੰਮੇ ਸਮੇਂ ਤੋਂ ਲਟਕੇ ਆ ਰਹੇ ਟੈਕਸ ਸੰਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਸੰਵੇਦਨਸ਼ੀਲ ਅਤੇ ਵਿਵਹਾਰਕ ਦਿ੍ਸ਼ਟੀਕੋਣ ਅਪਣਾਉਣ ਲਈ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀ ਵਰਗ ਨੂੰ ਵੀ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਅਨਿਲ ਠਾਕੁਰ ਨੇ ਕਿਹਾ ਕਿ ਓ. ਟੀ. ਐੱਸ. ਸਕੀਮ ਦੀ ਮਿਆਦ 31 ਮਾਰਚ ਤੱਕ ਵਧਾਉਣ ਦਾ ਫ਼ੈਸਲਾ ਪੰਜਾਬ ਸਰਕਾਰ ਦੀ ਵਪਾਰ-ਹਿਤੈਸ਼ੀ ਮਾਹੌਲ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਸਕੀਮ ਅਧੀਨ ਮਿਲੀਆਂ ਅਰਜ਼ੀਆਂ ਦੀ ਵੱਡੀ ਗਿਣਤੀ ਮੌਜੂਦਾ ਸਰਕਾਰ ਦੀਆਂ ਨੀਤੀਆਂ 'ਤੇ ਵਪਾਰੀ ਭਾਈਚਾਰੇ ਦੇ ਭਰੋਸੇ ਨੂੰ ਸਪੱਸ਼ਟ ਕਰਦੀ ਹੈ | ਉਨ੍ਹਾਂ ਦੱਸਿਆ ਕਿ ਮਿਆਦ ਵਧਣ ਨਾਲ ਬਾਕੀ ਯੋਗ ਵਪਾਰੀ ਆਪਣੇ ਟੈਕਸ ਬਕਾਇਆ ਦੀ ਢੁਕਵੀਂ ਸਮੀਖਿਆ ਕਰ ਸਕਣਗੇ ਅਤੇ ਬਿਨਾਂ ਕਿਸੇ ਦਬਾਅ ਦੇ ਇਸ ਇਕਮੁਸ਼ਤ ਮੌਕੇ ਦਾ ਲਾਭ ਉੱਠਾ ਸਕਣਗੇ | ਉਨ੍ਹਾਂ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਪਾਰੀਆਂ ਪ੍ਰਤੀ ਪੂਰੇ ਸਮਰਥਨ ਨੂੰ ਦੁਹਰਾਉਂਦਿਆਂ ਕਿਹਾ ਕਿ ਕਮਿਸ਼ਨ ਸਕੀਮ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੀ ਸੁਚੱਜੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਓਮ ਪ੍ਰਕਾਸ਼ ਮਿਗਲਾਨੀ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਯੂ. ਟੀ. ਕਰਮਚਾਰੀਆਂ ਦਾ ਵਿਰੋਧ ਜਾਰੀ, ਲੇਬਰ ਕੋਡ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24