25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਡੇਰਾਬੱਸੀ ਸਕੂਲ 'ਚ ਠੰਢ ਦੀਆਂ ਛੁੱਟੀਆਂ ਦੌਰਾਨ ਸਰਕਾਰੀ ਹੁਕਮਾਂ ਦੀ ਹੋ ਰਹੀ ਹੈ ਉਲੰਘਣਾ <br/>

Ad Position 21
No active advertisement
ਅਜੀਤ ਡੈਸਕ 03-01-2026
ਡੇਰਾਬੱਸੀ, 2 ਜਨਵਰੀ (ਰਣਬੀਰ ਸਿੰਘ ਪੜ੍ਹੀ)-ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਢ ਨੂੰ ਧਿਆਨ 'ਚ ਰੱਖਦਿਆਂ ਸਕੂਲਾਂ 'ਚ 7 ਜਨਵਰੀ ਤੱਕ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਡੇਰਾਬੱਸੀ ਸਥਿਤ ਸਤਲੁਜ ਵਰਲਡ ਪਬਲਿਕ ਸਕੂਲ 'ਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਗੰਭੀਰ ਦੋਸ਼ ਲੱਗ ਰਹੇ ਹਨ | ਦੋਸ਼ ਹੈ ਕਿ ਠੰਢਾਂ ਦੀਆਂ ਛੁੱਟੀਆਂ ਦੇ ਬਾਵਜੂਦ ਬੱਚਿਆਂ ਨੂੰ ਸਕੂਲੀ ਬੱਸਾਂ ਰਾਹੀਂ ਸਕੂਲ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸਿਹਤ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਕੜਾਕੇ ਦੀ ਠੰਢ 'ਚ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਬਿਨਾਂ ਵਰਦੀ ਤੋਂ ਬੱਸਾਂ 'ਚ ਸਫ਼ਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਨੇ ਠੰਢ ਕਾਰਨ ਸਕੂਲ ਬੰਦ ਰੱਖਣ ਦੇ ਸਪੱਸ਼ਟ ਹੁਕਮ ਜਾਰੀ ਕੀਤੇ ਹਨ ਤਾਂ ਫਿਰ ਬੱਚਿਆਂ ਨੂੰ ਸਕੂਲ ਕਿਉਂ ਸੱਦਿਆ ਜਾ ਰਿਹਾ ਹੈ | ਇਲਾਕਾ ਵਾਸੀਆਂ ਅਤੇ ਮਾਪਿਆਂ ਨੇ ਸਰਕਾਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਸਕੂਲ ਪ੍ਰਬੰਧਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ 'ਚ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨਾਲ ਖਿਲਵਾੜ ਨਾ ਹੋਵੇ | ਇਸ ਮਾਮਲੇ ਬਾਰੇ ਸੰਪਰਕ ਕਰਨ 'ਤੇ ਸਕੂਲ ਪ੍ਰਬੰਧਕ ਰਵੀ ਦੱਤ ਸ਼ਰਮਾ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਲਈ ਪੂਰੀ ਤਰ੍ਹਾਂ ਬੰਦ ਹੈ | ਉਨ੍ਹਾਂ ਮੁਤਾਬਿਕ ਕੁਝ ਵਿਦਿਆਰਥੀ ਆਪਣੇ ਪ੍ਰੈਕਟੀਕਲ ਦੇਣ ਲਈ ਆਪਣੀ ਮਰਜ਼ੀ ਨਾਲ ਆ ਰਹੇ ਹਨ ਅਤੇ ਸਕੂਲ ਵਲੋਂ ਕਿਸੇ ਵੀ ਬੱਚੇ ਨੂੰ ਛੁੱਟੀਆਂ ਦੌਰਾਨ ਸਕੂਲ ਸੱਦਣ ਦੇ ਹੁਕਮ ਨਹੀਂ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਸੀ. ਚੰਡੀਗੜ੍ਹ ਵਲੋਂ ਕਰੈੱਕ ਗੇਂਦਾਂ ਸਮੇਤ ਨਾਈਜੀਰੀਅਨ ਨਾਗਰਿਕ ਗਿ੍ਫ਼ਤਾਰ <br/> ਅਗਲੀ ਖ਼ਬਰ ਸੀ. ਪੀ. ਡੀ. ਐੱਲ ਦੀ ਨਵੀਂ ਪਹਿਲ, ਮੀਟਰ ਰੀਡਿੰਗ ਤੋਂ ਬਿੱਲ ਵੰਡ ਤੱਕ ਮਹਿਲਾਵਾਂ ਦੀ ਐਂਟਰੀ <br/>
Ad Position 24