ਮਾਜਰੀ, 2 ਜਨਵਰੀ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਪਾਤਿਸ਼ਾਹੀ ਦਸਮੀ ਦਮਦਮਾ ਸਾਹਿਬ ਤੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੀਆਂ ਪ੍ਰਬੰਧਕ ਕਮੇਟੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਭਲਕੇ 4 ਜਨਵਰੀ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕਰੀਬ 11 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਸਜਾਇਆ ਜਾਵੇਗਾ, ਜਿਸ ਦੌਰਾਨ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ |