25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਰਾਣਾ ਗੁਰਮੀਤ ਸਿੰਘ ਸੋਢੀ ਵਰਲਡ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 03-01-2026
ਐੱਸ. ਏ. ਐੱਸ. ਨਗਰ, 2 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਾਂ ਦੀ ਵਿਰਾਸਤੀ ਖੇਡ ਗਤਕਾ ਨੂੰ ਵਿਸ਼ਵ ਪੱਧਰ 'ਤੇ ਖੇਡ ਦੇ ਰੂਪ ਵਿਚ ਉਭਾਰਨ ਅਤੇ ਉਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰ ਰਹੀ 'ਦਿ ਵਰਲਡ ਗਤਕਾ ਫੈਡਰੇਸ਼ਨ' ਦੇ ਪ੍ਰਧਾਨ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪਿਛਲੇ ਸਮੇਂ ਦਿਹਾਂਤ ਹੋਣ ਕਾਰਨ ਇਹ ਸੀਟ ਖਾਲੀ ਪਾਈ ਸੀ ਅਤੇ ਉਨ੍ਹਾਂ ਦੀ ਥਾਂ ਹੁਣ ਪੰਜਾਬ ਦੇ ਸਾਬਕਾ ਖੇਡ, ਯੁਵਕ ਸੇਵਾਵਾਂ ਅਤੇ ਐੱਨ. ਆਰ. ਆਈ. ਮੰਤਰੀ ਗੁਰਮੀਤ ਸਿੰਘ ਸੋਢੀ ਨੂੰ ਪ੍ਰਧਾਨ ਚੁਣਿਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਗੁਰਮੀਤ ਸਿੰਘ ਸੋਢੀ ਖ਼ੁਦ ਵੀ ਇਕ ਉੱਘੇ ਖਿਡਾਰੀ ਹਨ ਅਤੇ ਉਨ੍ਹਾਂ ਨੇ ਰਾਈਫ਼ਲ ਸ਼ੂਟਿੰਗ ਖੇਡਾਂ ਵਿਚ ਵਿਸ਼ਵ ਪੱਧਰ 'ਤੇ ਨਾਮਣਾ ਖੱਟਿਆ ਹੈ | ਉਹ ਏਸ਼ਿਆਈ ਖੇਡਾਂ ਅਤੇ ਅੰਤਰਰਾਸ਼ਟਰੀ ਖੇਡਾਂ ਵਿਚ ਭਾਰਤ ਦੀ ਮੇਜ਼ਬਾਨੀ ਕਰਨ ਤੋਂ ਇਲਾਵਾ ਕਾਮਨਵੈਲਥ ਗੇਮਜ਼ ਆਰਗੇਨਾਈਜ਼ੇਸ਼ਨ ਕਮੇਟੀ ਮੈਂਬਰ, ਕਾਮਨਵੈਲਥ ਐਡਵਾਈਜ਼ਰੀ ਬੋਰਡ ਮੈਂਬਰ, ਐਗਜ਼ੇਕਟਿਵ ਮੈਂਬਰ ਓਲੰਪਿਕ ਐਸੋਸੀਏਸ਼ਨ ਆਫ਼ ਇੰਡੀਆ ਅਤੇ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ | ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਪ੍ਰਾਪਤੀ ਬਦਲੇ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਮਿਲ ਚੁੱਕਿਆ ਹੈ ਅਤੇ ਉਹ ਗੁਰੂ ਹਰਿਸਹਾਏ ਤੋਂ ਚਾਰ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ | ਰਾਣਾ ਗੁਰਮੀਤ ਸਿੰਘ ਸੋਢੀ ਦੇ ਪ੍ਰਧਾਨ ਬਣਨ 'ਤੇ ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਵਲੋਂ ਉਨ੍ਹਾਂ ਦੇ ਸਿਰੋਪਾਓ ਪਾ ਕੇ ਦਿ ਵਰਲਡ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਪੰਜਾਬ ਗਤਕਾ ਐਸੋਸੀਏਸ਼ਨ ਦੇ ਆਗੂ ਡਾ. ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਅਰਸ਼ਦ ਡਾਲੀ, ਅਕਵਿੰਦਰ ਸਿੰਘ ਗੋਸਲ, ਜਸਵਿੰਦਰ ਸਿੰਘ ਪਾਬਲਾ, ਜਗਕਿਰਨ ਕੌਰ ਵੜੈਚ, ਦਵਿੰਦਰ ਸਿੰਘ ਜੁਗਨੀ ਤੇ ਰਘਬੀਰ ਸਿੰਘ ਡੇਹਲੋਂ ਤੋਂ ਇਲਾਵਾ ਪੰਜਾਬ ਗਤਕਾ ਐਸੋਸੀਏਸ਼ਨ ਅਤੇ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਮੂਹ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਪੁਸ਼ੂ) ਨੇ ਨਿਊ ਚੰਡੀਗੜ੍ਹ ਵਿਖੇ ਪਹਿਲੀ ਐਲੂਮਨੀ ਮੀਟ ਕਰਵਾਈ <br/> ਅਗਲੀ ਖ਼ਬਰ ਖਰੜ ਦੇ ਵਾਰਡ ਨੰ.-4 ਅਧੀਨ ਆਉਂਦੇ ਖੇਤਰ ਲਈ ਕਰੋੜਾਂ ਦੇ ਵਿਕਾਸ ਕਾਰਜਾਂ ਨੂੰ ਮਿਲੀ ਪ੍ਰਵਾਨਗੀ- ਚੀਮਾ <br/>
Ad Position 24