11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਾਈਵੇਅ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਮੁੱਖ ਸਰਗਨਾ ਕਾਬੂ <br/>

Ad Position 21
No active advertisement
ਅਜੀਤ ਡੈਸਕ 04-01-2026
ਪੰਚਕੂਲਾ, 3 ਜਨਵਰੀ (ਕਪਿਲ)-ਕ੍ਰਾਈਮ ਬ੍ਰਾਂਚ-19 ਦੀ ਟੀਮ ਨੇ ਇਕ ਮਹਿਲਾ ਦੀ ਮਦਦ ਨਾਲ ਹਾਈਵੇਅ 'ਤੇ ਲੁੱਟ-ਖਸੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਮੁੱਖ ਸਰਗਨਾ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਤੋਂ ਪਹਿਲਾਂ ਵੀ ਇਸ ਮਾਮਲੇ 'ਚ ਕ੍ਰਾਈਮ ਬ੍ਰਾਂਚ-19 ਦੀ ਟੀਮ ਵਲੋਂ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਇਸ ਬਾਬਤ ਏ. ਸੀ. ਪੀ. ਕ੍ਰਾਈਮ ਅਰਵਿੰਦ ਕੰਬੋਜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ 'ਚ ਇੰਸਪੈਕਟਰ ਮੁਕੇਸ਼ ਦੀ ਅਗਵਾਈ ਹੇਠ ਦੀਪਕ ਉਰਫ਼ ਦੀਪੂ ਨਾਮਕ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ 'ਤੇ 5 ਹਜ਼ਾਰ ਰੁ. ਦਾ ਇਨਾਮ ਰੱਖਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ 19 ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਪਹਿਲਾਂ ਹੀ ਤਿੰਨ ਵਿਅਕਤੀ ਗਿ੍ਫ਼ਤਾਰ ਹੋ ਚੁੱਕੇ ਹਨ, ਜਦਕਿ ਹੁਣ ਕਾਬੂ ਕੀਤਾ ਗਿਆ ਮੁਲਜ਼ਮ ਮੁੱਖ ਸਰਗਨਾ ਹੈ | ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਮਹਿਲਾ ਦੇ ਜ਼ਰੀਏ ਲਿਫ਼ਟ ਲੈ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ ਅਤੇ ਪੰਜਾਬ 'ਚ ਵੀ ਇਨ੍ਹਾਂ ਵਲੋਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਲੁੱਟ-ਖੋਹ ਦੀ ਵਾਰਦਾਤ ਦੌਰਾਨ ਵਰਤੇ ਗਏ ਚਾਕੂ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਪਹਿਲਾਂ ਕਾਬੂ ਤਿੰਨ ਮੁਲਜ਼ਮ ਲਗਭਗ 52 ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੁਲਜ਼ਮ ਨੂੰ ਪਿੰਜੌਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਕਰਪੁਰ ਬੀੜ 'ਚੋਂ ਖੈਰ ਦੀ ਮਹਿੰਗੀ ਲੱਕੜ ਚੋਰੀ ਕਰਨ ਦੀ ਕੋਸ਼ਿਸ਼ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਰਜਿਸਟੇ੍ਰਸ਼ਨ ਸ਼ੁਰੂ-ਜ਼ਿਲ੍ਹਾ ਨੋਡਲ ਅਫ਼ਸਰ <br/>
Ad Position 24