11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਰਵਿੰਦਰਾ ਇਨਕਲੇਵ ਵਿਖੇ ਭਜਨ ਕੀਰਤਨ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਜ਼ੀਰਕਪੁਰ, 3 ਜਨਵਰੀ (ਮਨਿੰਦਰ ਸਿੰਘ)-ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਵੂਮੈਨ ਸੋਸ਼ਲ ਐਂਡ ਵੈੱਲਫ਼ੇਅਰ ਸੁਸਾਇਟੀ ਰਵਿੰਦਰਾ ਇਨਕਲੇਵ ਵਲੋਂ ਭਜਨ ਕੀਰਤਨ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ 'ਚ ਸਾਈਾ ਬਾਬਾ ਕੀਰਤਨ ਮੰਡਲੀ ਵਲੋਂ ਭਜਨ ਗਾ ਕੇ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ 'ਚ ਸਥਾਨਕ ਵਸਨੀਕਾਂ ਸਮੇਤ ਸੰਸਥਾ ਦੇ ਮੈਂਬਰਾਂ ਨੇ ਵਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਸੰਸਥਾ ਦੀ ਪ੍ਰਧਾਨ ਐਨੀ ਡੇਵਿਡ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨਾਲ ਸਮਾਜ 'ਚ ਆਪਸੀ ਭਾਈਚਾਰਾ, ਪਿਆਰ ਤੇ ਸਹਿਯੋਗ ਵਧਦਾ ਹੈ | ਇਸ ਮੌਕੇ ਸੰਸਥਾ ਤੋਂ ਮੀਨੂੰ, ਬਬੀਤਾ, ਸੁਖਵਿੰਦਰ, ਵਿੱਕੀ, ਸੁਖਚੈਨ ਤੇ ਰਮਨ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢਿਆ ਪੈਦਲ ਜਾਗਰੂਕਤਾ ਮਾਰਚ <br/> ਅਗਲੀ ਖ਼ਬਰ ਪੰਚਾਇਤੀ ਜ਼ਮੀਨਾਂ ਦੇ ਰਸਤੇ ਵੇਚਣ ਦਾ ਫ਼ੈਸਲਾ ਪੰਜਾਬ ਸਰਕਾਰ ਦੀ ਵੱਡੀ ਠੱਗੀ : ਪਰਵਿੰਦਰ ਸਿੰਘ ਸੋਹਾਣਾ <br/>
Ad Position 24