11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਐੱਸ. ਏ. ਐੱਸ. ਨਗਰ, 3 ਜਨਵਰੀ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਇਲਾਕੇ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਰੂਪ ਉਚੇਚੇ ਤੌਰ 'ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ 'ਚ ਸੁਸ਼ੋਭਿਤ ਸਨ | ਇਸ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ, ਜਿਸ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ | ਇਸ ਨਗਰ ਕੀਰਤਨ 'ਚ ਜਿਥੇ ਖੇਤਰ ਦੀਆਂ ਹਜ਼ਾਰਾਂ ਸੰਗਤਾਂ ਵਲੋਂ ਭਾਗ ਲਿਆ ਗਿਆ, ਉਥੇ ਹੀ ਗਤਕਾ ਪਾਰਟੀਆਂ ਅਤੇ ਫ਼ੌਜੀ ਬੈਂਡ ਸਮੇਤ ਹੋਰ ਕਈ ਬੈਂਡ ਪਾਰਟੀਆਂ ਵਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ | ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ, ਜਦਕਿ ਥਾਂ-ਥਾਂ 'ਤੇ ਗੁਰੂ-ਘਰ ਦੇ ਸ਼ਰਧਾਲੂਆਂ ਵਲੋਂ ਜਿਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਉਥੇ ਹੀ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਵਿਚਕਾਰ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ ਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਧੰਨਾ ਭਗਤ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢਿਆ ਪੈਦਲ ਜਾਗਰੂਕਤਾ ਮਾਰਚ <br/>
Ad Position 24