ਮਾਜਰੀ, 3 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਬੜੌਦੀ ਸਥਿਤ ਗੁਰਦੁਆਰਾ ਧੰਨਾ ਭਗਤ ਵਿਖੇ ਸ਼ਹੀਦਾਂ ਦੀ ਯਾਦ 'ਚ ਪੰਜ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਅੰਧਹੇੜੀ ਨੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਸ ਗੁਰਮਤਿ ਸਮਾਗਮ ਦੌਰਾਨ ਰੋਜ਼ਾਨਾ ਗੁਰਜੋਤ ਪ੍ਰਕਾਸ਼ ਸੇਵਾ ਸਿਮਰਨ ਸੁਸਾਇਟੀ ਵਲੋਂ ਭਾਈ ਤਜਿੰਦਰ ਸਿੰਘ (ਖਰੜ ਵਾਲਿਆਂ) ਵਲੋਂ ਸੰਗਤਾਂ ਨੂੰ ਸਵੇਰੇ ਤੇ ਸ਼ਾਮ ਗੁਰ-ਮੰਤਰ ਅਭਿਆਸ, ਨਿਤਨੇਮ ਤੇ ਕਥਾ-ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ ਗਿਆ | ਸਮਾਗਮ ਦੇ ਅੰਤਿਮ ਦਿਨ ਭਾਈ ਬਲਵਿੰਦਰ ਸਿੰਘ ਵਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ | ਇਸ ਮੌਕੇ ਸੁਰਿੰਦਰ ਸਿੰਘ, ਬੇਅੰਤ ਸਿੰਘ, ਗੁਰਦਰਸ਼ਨ ਸਿੰਘ, ਹਾਕਮ ਸਿੰਘ, ਲਖਵੀਰ ਸਿੰਘ, ਹਰਚੰਦ ਸਿੰਘ, ਕੁਲਦੀਪ ਸਿੰਘ, ਗੁਰਸੇਵਕ ਸਿੰਘ, ਜਸਪਾਲ ਸਿੰਘ, ਚਰਨਜੀਤ ਸਿੰਘ, ਕੁਲਵੰਤ ਸਿੰਘ ਤੇ ਮਨਜਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |