ਬਲਾਕ ਮਾਜਰੀ ਦੇ ਕਾਂਗਰਸ ਵਰਕਰਾਂ ਦੀ ਮੀਟਿੰਗ ਅੱਜ
ਅਜੀਤ ਡੈਸਕ
04-01-2026
ਮਾਜਰੀ, 3 ਜਨਵਰੀ (ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਅੱਜ 4 ਜਨਵਰੀ ਨੂੰ ਦਫ਼ਤਰ ਮਾਜਰੀ ਵਿਖੇ 3.30 ਵਜੇ ਸੱਦੀ ਗਈ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਟਿੰਗ 'ਚ ਸਮੇਂ ਸਿਰ ਪਹੁੰਚਣ ਨੂੰ ਯਕੀਨੀ ਬਣਾਉਣ |