ਜ਼ੀਰਕਪੁਰ, 3 ਜਨਵਰੀ (ਮਨਿੰਦਰ ਸਿੰਘ)- ਟ੍ਰੈਫ਼ਿਕ ਪੁਲਿਸ ਜ਼ੀਰਕਪੁਰ ਨੇ ਇਕ ਵਿਸ਼ੇਸ਼ ਮੁਹਿੰਮ ਚਲਾ ਕੇ ਬੀਤੇ ਦਿਨੀਂ ਸ਼ਹਿਰ ਦੀਆਂ ਵੱਖ-ਵੱਖ ਮੁੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ | ਇਸ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 92 ਲੋਕਾਂ ਦੇ ਚਲਾਨ ਕੱਟੇ ਗਏ | ਇਸ ਮੁਹਿੰਮ ਦੌਰਾਨ ਟ੍ਰੈਫ਼ਿਕ ਪੁਲਿਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਾਰ ਤੇ ਹੋਰ ਟ੍ਰੈਫ਼ਿਕ ਉਲੰਘਣਾਵਾਂ ਲਈ 88 ਚਲਾਨ ਕੱਟੇ | ਇਸ ਮੌਕੇ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਗੁਰਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ਕਾਲਕਾ ਚੌਕ, ਪਟਿਆਲਾ ਚੌਕ ਤੇ ਵੀ. ਆਈ. ਪੀ. ਰੋਡ ਸਮੇਤ ਹੋਰ ਕਈ ਹੋਰ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਸ਼ਰਾਬੀ ਵਾਹਨ ਚਾਲਕਾਂ ਤੇ ਟ੍ਰੈਫ਼ਿਕ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ | ਇੰਸਪੈਕਟਰ ਗੁਰਬੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਦਾ ਮੁੱਖ ਮੰਤਵ ਸੜਕੀ ਹਾਦਸਿਆਂ ਨੂੰ ਰੋਕਣਾ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਤੇ ਸੁਰੱਖਿਅਤ ਡਰਾਈਵਿੰਗ ਨੂੰ ਆਦਤ ਬਣਾਉਣ | ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ