11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਨਵੇਂ ਸਾਲ ਦਾ ਕਲੰਡਰ ਜਾਰੀ <br/>

Ad Position 21
No active advertisement
ਅਜੀਤ ਡੈਸਕ 04-01-2026
ਖਰੜ, 3 ਜਨਵਰੀ (ਜੰਡਪੁਰੀ)-ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਮੰਗਤ ਖਾਨ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਸਮੇਸ਼ ਨਗਰ ਖਰੜ ਵਿਖੇ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਬਾਬੂ ਸਿੰਘ ਪਮੌਰ ਨੇ ਦੱਸਿਆ ਕਿ ਇਸ ਮੌਕੇ ਸਾਲ 2025 ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਨਵੇਂ ਸਾਲ ਦਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ | ਇਸ ਤੋਂ ਬਾਅਦ ਰਣਧੀਰ ਸਿੰਘ ਭਜੌਲੀ, ਸੰਤੋਖ ਸਿੰਘ ਬੈਨੀਪਾਲ ਤੇ ਨੈਬ ਸਿੰਘ ਦਾਊਾਮਾਜਰਾ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਨੂੰ ਅਸੀਂ ਹੀ ਬਣਾਇਆ ਅਤੇ ਹੁਣ ਇਹ ਸਰਕਾਰ ਸਾਡੇ ਨਾਲ ਹੀ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੁੱਚੇ ਪੈਨਸ਼ਨਰਾਂ ਵਲੋਂ ਆਪੋ ਆਪਣੇ ਘਰਾ ਅੱਗੇ 'ਝਾੜੂ ਪਾਰਟੀ ਦਾ ਬਾਈਕਟ' ਅਤੇ 'ਇਸ ਦੇ ਆਗੂਆਂ ਨੂੰ ਘਰ 'ਚ ਪ੍ਰਵੇਸ਼ ਕਰਨ ਦੀ ਆਗਿਆ ਨਹੀਂ ਹੈ' ਵਾਲੇ ਪੋਸਟਰ ਲਗਾਏ ਜਾਣਗੇ ਅਤੇ ਨਾਲ ਇਸ ਸਰਕਾਰ ਦੀ ਮਾੜੀ ਕਾਰਗੁਜਾਰੀ ਬਾਰੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ | ਇਸ ਤੋਂ ਹਰਬੰਸ ਸਿੰਘ ਭੱਟੀ, ਗੁਰਦੇਵ ਸਿੰਘ ਭੱਟੀ ਤੇ ਸੁਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ, ਸਵਰਨ ਸਿੰਘ, ਪ੍ਰੇਮ ਸਿੰਘ ਗਹਿਲੋਤ, ਗੁਰਮੇਲ ਸਿੰਘ ਧਾਲੀਵਾਲ ਤੇ ਵਿਨੋਦ ਕੁਮਾਰ ਸ਼ਰਮਾ ਸਮੇਤ ਹੋਰ ਪੈਨਸ਼ਨਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਸਪਾ ਵਲੋਂ 6 ਨੂੰ ਬਨੂੰੜ ਵਿਖੇ ਦਿੱਤਾ ਜਾਵੇਗਾ ਧਰਨਾ-ਹਰਕਾ ਦਾਸ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲੇ 92 ਲੋਕਾਂ ਦੇ ਕੱਟੇ ਚਲਾਨ <br/>
Ad Position 24