17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਚੰਡੀਗੜ੍ਹ, 4 ਜਨਵਰੀ (ਅਜਾਇਬ ਸਿੰਘ ਔਜਲਾ)- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਠੰਢੇ ਅਤੇ ਧੁੰਦ ਭਰੇ ਮੌਸਮ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਿਆਂ ਵਿਚ ਸਵੇਰ ਤੋਂ ਹੀ ਨਤਮਸਤਕ ਹੋਈਆਂ | ਉਲੇਖਣੀ ਹੈ ਕਿ ਸੰਗਤਾਂ ਵਿਚ ਵੱਡੀ ਉਮਰ ਦੇ ਪੁਰਸ਼ ਅਤੇ ਮਹਿਲਾਵਾਂ ਤੋਂ ਇਲਾਵਾ ਨੌਜਵਾਨਾਂ ਅਤੇ ਬੱਚਿਆਂ ਵਲੋਂ ਵੀ ਭਰਵੀਆਂ ਹਾਜ਼ਰੀਆਂ ਭਰੀਆਂ ਗਈਆਂ | ਚੰਡੀਗੜ੍ਹ ਦੇ ਸੈਕਟਰ 34 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੀਰਤਨੀ ਜਥੇ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਗੁਰਵਿੰਦਰ ਸਿੰਘ ਪਾਰਸ, ਮਾਤਾ ਗੁਜਰੀ ਸੁਖਮਨੀ ਸਿਮਰਨ ਸਭਾ, ਯੰਗ ਖ਼ਾਲਸਾ ਸੇਵਾ ਸੋਸਾਇਟੀ, ਰਬਾਬੀ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਨਾਢਾ ਸਾਹਿਬ, ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਆਪਣੇ ਕੀਰਤਨ ਰਾਹੀਂ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉੱਥੇ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਦੇ ਨਾਲ ਨਾਲ ਵਿਦਿਆਰਥੀ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਤੇ ਭਾਈ ਅਰਵਿੰਦਜੀਤ ਸਿੰਘ ਕਿੱਟੁ ਵੀਰ ਨੇ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਇਸੇ ਲੜੀ ਤਹਿਤ ਗੁਰਦੁਆਰਾ ਸਾਹਿਬ ਸੈਕਟਰ 22 ਚੰਡੀਗੜ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਧਰਮ ਪ੍ਰਚਾਰ ਕਮੇਟੀ ਅਤੇ ਸਮੂਹ ਮੈਂਬਰ ਚੰਡੀਗੜ੍ਹ ਗੁਰਦੁਆਰਾ ਸਥਾਪਨ ਕਮੇਟੀ ਸੈਕਟਰ 22 ਵਲੋਂ ਕਰਵਾਏ ਗਏ ਇਹ ਸਮਾਗਮ ਵਿਚ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਸੁਖਦੀਪ ਸਿੰਘ ਦਮਦਮੀ ਟਕਸਾਲ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਸ੍ਰੀ ਦਰਬਾਰ ਸਾਹਿਬ ਵਲੋਂ ਵੀ ਆਪਣੇ ਕੀਰਤਨ ਰਾਹੀਂ ਤੇ ਕਥਾ ਵਿਚਾਰ ਰਾਹੀਂ ਭਾਈ ਸਤਬੀਰ ਸਿੰਘ, ਗਿਆਨੀ ਰਵਿੰਦਰ ਸਿੰਘ ਸੁਹਾਣੇ ਵਾਲੇ ਤੇ ਗਿਆਨੀ ਜਸਵੰਤ ਸਿੰਘ ਵਲੋਂ ਗੁਰੂ ਦੇ ਸਤਿਕਾਰ ਵਿਚ ਆਪਣੇ ਸ਼ਬਦਾਂ ਦੀ ਸਾਂਝ ਪਾਈ ਗਈ | ਸਮੁੱਚੀ ਨਾਨਕ ਨਾਮ ਲੇਵਾ ਸੰਗਤਾਂ ਨੇ ਇਸੇ ਸੰਬੰਧ ਵਿਚ ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਚੰਡੀਗੜ੍ਹ ਵਿਖੇ ਵਿਸ਼ੇਸ਼ ਕਥਾ-ਕੀਰਤਨ ਸਮਾਗਮ ਕਰਵਾਏ ਗਏ | ਇਨ੍ਹਾਂ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਆਏ ਰਾਗੀ ਜਥਿਆਂ ਨੇ ਕੀਰਤਨ ਹਾਜ਼ਰੀ ਭਰੀ | ਭਾਈ ਬਲਵਿੰਦਰ ਸਿੰਘ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀ ਕਮਲਜੀਤ ਕੌਰ ਮੋਹਾਲੀ ਵਾਲੇ, ਇਸਤਰੀ ਸਤਿਸੰਗ ਜਥਾ ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਚੰਡੀਗੜ੍ਹ, ਭਾਈ ਪ੍ਰੇਮ ਸਿੰਘ ਹਜ਼ੂਰੀ ਰਾਗੀ ਸੈਕਟਰ 11 ਚੰਡੀਗੜ੍ਹ ਵਾਲੇ, ਭਾਈ ਦਿਲਬਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗ਼ੀਧਰ ਖੇੜੀ ਵਾਲਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਇੰਦਰਜੀਤ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖ ਇਤਿਹਾਸ ਦੀ ਕਥਾ ਵਿਚਾਰਾਂ ਕੀਤੀਆਂ | ਦੀਵਾਨਾਂ ਵਿਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਕੀਰਤਨ ਹਾਜ਼ਰੀ ਭਰੀ | ਇਨ੍ਹਾਂ ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਸੈਕਟਰੀ ਹੁਕਮ ਸਿੰਘ ਦੇ ਨਾਲ-ਨਾਲ ਮੋਹਿੰਦਰ ਸਿੰਘ, ਹਰਮੀਤ ਸਿੰਘ, ਗੁਰਪ੍ਰੀਤ ਸਿੰਘ, ਰਘਬੀਰ ਸਿੰਘ, ਹਰਵਿੰਦਰ ਸਿੰਘ, ਕੁਲਵੰਤ ਸਿੰਘ, ਜਗਦੀਸ਼ ਸਿੰਘ ਹਾਜ਼ਰ ਰਹੇ | ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ | ਇਸੇ ਤਰ੍ਹਾਂ ਗੁਰਦੁਆਰਾ ਨਾਨਕਸਰ ਸੈਕਟਰ 28, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸੈਕਟਰ 15, ਸੈਕਟਰ 23, 35,40,46 ਦੇ ਨਾਲ ਨਾਲ ਗੁਰਦੁਆਰਾ ਸਾਹਿਬ ਸੈਕਟਰ 7,8,19 ਆਦਿ ਵਿਖੇ ਵੀ ਵੱਡੇ ਪੱਧਰ 'ਤੇ ਗੁਰਮਤਿ ਸਮਾਗਮ ਕਰਵਾਏ ਗਏ | |

Ad Position 22
No active advertisement
ਪਿਛਲੀ ਖ਼ਬਰ ਪਿੰਡ ਤੀੜਾ ਦੀਆਂ ਸੰਗਤਾਂ ਵਲੋਂ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ 'ਚ ਸਵਾਗਤ <br/> ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਯੂ.ਟੀ. ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ 'ਚ ਬੂਟੇ ਲਗਾਉਣ ਵਾਲੀਆਂ ਥਾਵਾਂ ਦਾ...
Ad Position 24