17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੈਰਾਮੈਡੀਕਲ ਕੌਂਸਲ ਅਤੇ ਵੋਕੇਸ਼ਨਲ ਟ੍ਰੇਨਿੰਗ ਮੁਹਾਲੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਐੱਸ. ਏ. ਐੱਸ. ਨਗਰ, 4 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੈਰਾਮੈਡੀਕਲ ਕੌਂਸਲ ਅਤੇ ਵੋਕੇਸ਼ਨਲ ਟ੍ਰੇਨਿੰਗ ਮੁਹਾਲੀ ਵਲੋਂ ਸਥਾਨਕ ਫੇਜ਼-3 ਸਥਿਤ ਗੁਰਦੁਆਰਾ ਸਾਹਿਬ ਸ਼੍ਰੋਮਣੀ ਸ਼ਹੀਦ ਭਾਈ ਜੈਤਾ ਸਿੰਘ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਜ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਪੀ. ਜੀ. ਆਈ ਦੇ ਐਸੋਸੀਏਟ ਪ੍ਰੋ. ਡਾ. ਧਰਮਵੀਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਕੈਂਪ 'ਚ ਸ਼ੂਗਰ ਟੈੱਸਟ ਅਤੇ ਕੰਨਾਂ ਦੀ ਮੁਫ਼ਤ ਜਾਂਚ ਕੀਤੀ ਗਈ, ਜਿਸ ਵਿਚ ਹਰ ਵਰਗ ਦੇ ਮਰੀਜ਼ਾਂ ਨੇ ਆਪਣਾ ਹੈਲਥ ਚੈੱਕਅਪ ਕਰਵਾਇਆ | ਇਸ ਮੌਕੇ ਤੇ ਵਿਸ਼ੇਸ਼ ਮਹਿਮਾਨ ਵਜੋਂ ਹਰਜੀਤਪਾਲ ਸਿੰਘ ਡਿਪਟੀ ਡਾਇਰੈਕਟਰ ਪੰਜਾਬ ਟੈਕਨੀਕਲ ਐਜੂਕੇਸ਼ਨ ਬੋਰਡ ਪੁੱਜੇ, ਜਦਕਿ ਇਸ ਮੌਕੇ ਦੀਆਂ ਪ੍ਰਧਾਨਗੀ ਰਸਮਾਂ ਗੁਰਸੇਵਕ ਸਿੰਘ ਪ੍ਰਧਾਨ ਪੈਰਾਮੈਡੀਕਲ ਕੌਂਸਲ ਐਂਡ ਵੋਕੇਸ਼ਨਲ ਟ੍ਰੇਨਿੰਗ ਮੁਹਾਲੀ ਵਲੋਂ ਅਦਾ ਕੀਤੀਆਂ ਗਈਆਂ | ਇਸ ਮੌਕੇ ਸੰਸਥਾ ਵਲੋਂ ਆਪਣੇ ਵਲੰਟੀਅਰਾਂ ਸੁਨੀਤਾ ਰਾਣੀ, ਗਗਨਦੀਪ ਕੌਰ, ਆਕਾਸ਼ਦੀਪ ਕੌਰ, ਨਿੰਮੋ ਕੌਰ ਅਤੇ ਅਮਨਦੀਪ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ-ਡਾ. ਬਲਜੀਤ ਕੌਰ <br/> ਅਗਲੀ ਖ਼ਬਰ ਪਿੰਡ ਤੀੜਾ ਦੀਆਂ ਸੰਗਤਾਂ ਵਲੋਂ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ 'ਚ ਸਵਾਗਤ <br/>
Ad Position 24