ਕੁਰਾਲੀ, 4 ਜਨਵਰੀ (ਬਿੱਲਾ ਅਕਾਲਗੜ੍ਹੀਆ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਵਲੋਂ ਅੱਜ 5 ਜਨਵਰੀ ਨੂੰ ਕੁਰਾਲੀ-ਮੋਰਿੰਡਾ ਮਾਰਗ 'ਤੇ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਸਾਝੀਂ ਕਰਦਿਆਂ ਯੂਥ ਆਗੂ ਬਿਕਰਮਜੀਤ ਸਿੰਘ ਵਿੱਕੀ ਤੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਪ੍ਰੀਤ ਸਿੰਘ ਜੀ. ਪੀ. ਪ੍ਰਧਾਨ ਐਸ. ਸੀ. ਵਿੰਗ ਪੰਜਾਬ, ਸਾਬਕਾ ਚੈਅਰਮੈਨ ਕਮਲਜੀਤ ਸਿੰਘ ਚਾਵਲਾ ਤੇ ਹੋਰ ਆਗੂਆਂ ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੌਰਾਨ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ |