17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਰੇਲਵੇ ਲਾਈਨ ਤੋਂ ਅਣਪਛਾਤੀ ਲਾਸ਼ ਬਰਾਮਦ <br/>

Ad Position 21
No active advertisement
ਅਜੀਤ ਡੈਸਕ 05-01-2026
ਲਾਲੜੂ, 4 ਜਨਵਰੀ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਪਿੰਡ ਸਰਸੀਣੀ ਨੇੜੇ ਇਕ ਢਾਬੇ ਦੇ ਪਿਛਲੇ ਪਾਸਿਓਾ ਰੇਲਵੇ ਪੁਲਿਸ ਨੂੰ ਇਕ ਅਣਪਛਾਤੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ ਅਤੇ ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ 'ਚ 72 ਘੰਟਿਆਂ ਲਈ ਰਖਵਾ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਕੀ ਲਾਲੜੂ ਦੇ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਪਿੰਡ ਸਰਸੀਣੀ ਨੇੜੇ ਇਕ ਢਾਬੇ ਦੇ ਪਿਛਲੇ ਪਾਸੇ ਰੇਲਵੇ ਲਾਈਨ 'ਤੇ ਅਣਪਛਾਤੀ ਲਾਸ਼ ਪਈ ਹੈ, ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਕੁਚਲੀ ਪਈ ਸੀ, ਜਿਸ ਕੋਲੋਂ ਕੋਈ ਸ਼ਨਾਖ਼ਤੀ ਕਾਰਡ ਜਾਂ ਕਾਗਜ਼ਾਤ ਬਰਾਮਦ ਨਹੀਂ ਹੋਇਆ | ਪੁਲਿਸ ਅਨੁਸਾਰ ਮਿ੍ਤਕ ਬੁਜ਼ਰਗ ਵਿਅਕਤੀ ਦੀ ਉਮਰ ਕਰੀਬ 60 ਤੋਂ 65 ਸਾਲ ਦੇ ਜਾਪਦੀ ਹੈ, ਜੋ ਵੇਖਣ 'ਚ ਸਿੱਖ ਅਤੇ ਲੋਕਲ ਵਿਅਕਤੀ ਜਾਪਦਾ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਨੇ ਸਫੇਦ ਰੰਗ ਦਾ ਕਮੀਜ਼ ਪਜਾਮਾ ਪਹਿਨਿਆ ਹੋਇਆ ਹੈ, ਨੀਲੇ ਰੰਗ ਦੀ ਜਰਸੀ 'ਚ ਸਫੇਦ ਲਾਈਨਾਂ ਅਤੇ ਕੱਪੜੇ ਦੀ ਨੀਲੇ ਰੰਗ ਦੀ ਜੁੱਤੀ ਪਹਿਨੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ, ਚੱਲ ਰਿਹਾ ਗੈਂਗਸਟਰ ਰਾਜ-ਅਮਨਜੋਤ ਕੌਰ ਰਾਮੂਵਾਲੀਆ <br/> ਅਗਲੀ ਖ਼ਬਰ ਹਾਈਕੋਰਟ ਵਲੋਂ ਜ਼ੀਰਕਪੁਰ ਕੌਂਸਲ ਦੀ ਨਵੀਂ ਵਾਰਡਬੰਦੀ 'ਤੇ ਅਸਥਾਈ ਰੋਕ <br/>
Ad Position 24