17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰੀਬ 20 ਹਜ਼ਾਰ ਨੌਜਵਾਨ ਨਸ਼ਿਆਂ ਦੀ ਗਿ੍ਫ਼ਤ 'ਚੋਂ ਬਾਹਰ ਕੱਢੇ ਗਏ-ਡਾ. ਬਲਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 05-01-2026
ਐੱਸ. ਏ. ਐੱਸ. ਨਗਰ, 4 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਣ ਤੱਕ ਕਰੀਬ 20,000 ਨੌਜਵਾਨਾਂ ਨੂੰ ਨਸ਼ਿਆਂ ਦੀ ਗਿ੍ਫ਼ਤ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ | ਸਥਾਨਕ ਫ਼ੇਜ਼ 8 ਵਿਖੇ ਅੱਜ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਲਈ ਕਰਵਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰਾਜ ਦੇ ਕਈ ਇਲਾਕਿਆਂ 'ਚ ਸਥਿਤ ਨਸ਼ਾ ਮੁਕਤੀ ਕੇਂਦਰਾਂ 'ਚ ਹੁਣ ਨਵੇਂ ਕੇਸ ਨਹੀਂ ਆ ਰਹੇ ਹਨ, ਜੋ ਇਸ ਮੁਹਿੰਮ ਦੀ ਸਫਲਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਦੀ ਵੱਡੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ | ਇਸ ਦੌਰਾਨ ਨਸ਼ਾ ਰੋਕਥਾਮ ਦੇ ਨਾਲ-ਨਾਲ ਸੁਧਾਰ ਅਤੇ ਪੁਨਰਵਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਵਿਚ ਰੋਲ ਮਾਡਲ ਵਜੋਂ ਪੇਸ਼ ਕੀਤਾ ਜਾਵੇਗਾ ਤਾਂ ਜੋ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਪੰਚਾਇਤਾਂ ਅਤੇ ਸਰਕਾਰੀ ਕਰਮਚਾਰੀਆਂ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਉਹ ਨਸ਼ਿਆਂ ਵਿਰੁੱਧ ਇਸ ਲੜਾਈ ਵਿਚ ਸਰਕਾਰ ਦੇ ਸਹਿਯੋਗੀ ਬਣਨ | ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਮੁਹਿੰਮ ਨਹੀਂ, ਸਗੋਂ ਲੋਕ ਅੰਦੋਲਨ ਹੈ, ਜਿਸ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਕਟਰ-79 ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਸ੍ਰੀ ਰਾਮ ਮੰਦਰ ਖਰੜ ਦੀ ਉਸਾਰੀ ਲਈ ਲਾਇਨਜ਼ ਕਲੱਬ ਸਿਟੀ ਵਲੋਂ 21000 ਰੁਪਏ ਦਾ ਪਾਇਆ ਯੋਗਦਾਨ <br/>
Ad Position 24