17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ 'ਚ ਢਕੌਲੀ ਖ਼ੇਤਰ ਤੋਂ ਵੱਡੀ ਗਿਣਤੀ ਲੋਕ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 05-01-2026
ਜ਼ੀਰਕਪੁਰ, 4 ਜਨਵਰੀ (ਹੈਪੀ ਪੰਡਵਾਲਾ)-ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਢਕੋਲੀ ਖੇਤਰ ਦੇ ਮੋਤੀਆ ਹਿਊਸ ਸੁਸਾਇਟੀ ਦੇ ਪ੍ਰਧਾਨ ਪੁਨੀਤ ਸਿੰਗਲਾ, ਗੁਰਜੀਵਨ ਵਿਹਾਰ ਤੋਂ ਵਿਜੇ ਚੌਧਰੀ, ਗੁਰਜੀਤ ਸਿੰਘ, ਨਿਸ਼ਾਂਤ, ਮਨਦੀਪ ਸਿੰਘ, ਮੁਹੰਮਦ ਅਰਮਾਨ, ਅਮਨਦੀਪ ਸਿੰਘ, ਅਨਿਲ ਕੁਮਾਰ ਸੋਨੀ ਸਮੇਤ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਹਲਕੇ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਸੋਚ ਤੋਂ ਬਹੁਤ ਪ੍ਰਭਾਵਿਤ ਹੋਏ ਹਨ | ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ, ਬੁਨਿਆਦੀ ਸਹੂਲਤਾਂ 'ਚ ਸੁਧਾਰ, ਸਾਫ਼-ਸੁਥਰਾ ਪ੍ਰਸ਼ਾਸਨ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ 'ਤੇ ਹੱਲ ਕਰਨਾ ਵਿਧਾਇਕ ਰੰਧਾਵਾ ਦੀ ਕਾਰਗੁਜ਼ਾਰੀ ਨੂੰ ਹੋਰ ਨੇਤਾਵਾਂ ਤੋਂ ਵੱਖਰਾ ਬਣਾਉਂਦਾ ਹੈ | ਇਸੇ ਕਾਰਨ ਉਨ੍ਹਾਂ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਪਾਰਟੀ 'ਚ ਸ਼ਾਮਿਲ ਹੋਏ ਸਾਰੇ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਮਾਨਦਾਰ, ਮਿਹਨਤੀ ਤੇ ਸਮਾਜ ਸੇਵਾ ਨਾਲ ਜੁੜੇ ਲੋਕਾਂ ਲਈ ਸਦਾ ਖੁੱਲ੍ਹਾ ਮੰਚ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਿਲ ਕਰਨਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ 'ਚ ਸੱਚਾ ਬਦਲਾਅ ਲਿਆਉਣਾ ਹੈ | ਉਨ੍ਹਾਂ ਨੇ ਪਾਰਟੀ 'ਚ ਨਵੇਂ ਸ਼ਾਮਿਲ ਹੋਏ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਨੀਤੀ ਅਨੁਸਾਰ ਲੋਕਾਂ ਦੇ ਦੁੱਖ-ਸੁੱਖ 'ਚ ਸ਼ਾਮਿਲ ਰਹਿਣ, ਜ਼ਮੀਨੀ ਪੱਧਰ 'ਤੇ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰੇਕ ਘਰ ਤੱਕ ਪਹੁੰਚਾਉਣ 'ਚ ਸਰਗਰਮ ਭੂਮਿਕਾ ਨਿਭਾਉਣ | ਉਨ੍ਹਾਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਹੀ ਡੇਰਾਬੱਸੀ ਹਲਕੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ 'ਤੇ ਤੋਰਿਆ ਜਾ ਸਕਦਾ ਹੈ | ਇਸ ਮੌਕੇ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ, ਬਲਾਕ ਪ੍ਰਧਾਨ ਅਮਨਦੀਪ ਸੈਣੀ, ਸੰਜੀਵ ਬਾਂਸਲ ਤੇ ਉਰਮਿਲਾ ਦੇਵੀ ਸਮੇਤ ਹੋਰ ਟੀਮ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰਟ ਆਫ਼ ਲਿਵਿੰਗ ਨੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਨੂੰ ਮਿਲ ਰਿਹਾ ਨਵਾਂ ਰੂਪ, ਕਾਗਜ਼ੀ ਨਹੀਂ ਜ਼ਮੀਨੀ ਪੱਧਰ 'ਤੇ ਹੋ ਰਿਹਾ ਵਿਕਾਸ-ਵਿਧਾਇਕ...
Ad Position 24