22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਰਕਾਰੀ ਹਸਪਤਾਲ-32 ਦੇ ਨਰਸਿੰਗ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟ

Ad Position 21
No active advertisement
ਅਜੀਤ ਡੈਸਕ 06-01-2026
ਚੰਡੀਗੜ੍ਹ, 5 ਜਨਵਰੀ (ਮਾਰਕੰਡਾ)-ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਦੇ ਸਮੁੱਚੇ ਨਰਸਿੰਗ ਸਟਾਫ਼ ਨੇ ਆਲ ਇੰਡੀਆ ਗੌਰਮਿੰਟ ਨਰਸ ਫੈਡਰੇਸ਼ਨ ਦੇ ਸੱਦੇ ਦਾ ਹੁੰਗਾਰਾ ਭਰਦੇ ਹੋਏ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜੀ.ਐੱਮ.ਸੀ.ਐੱਚ. ਨਰਸ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਭਗਵਾਨ ਸਹਾਏ ਕੁਮਾਵਤ ਨੇ ਦੱਸਿਆ ਕਿ ਨਰਸਿੰਗ ਅਫ਼ਸਰਾਂ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਆਪਣੀਆਂ ਲੰਬਿਤ ਅਤੇ ਜਾਇਜ਼ ਮੰਗਾਂ ਦੇ ਸਮਰਥਨ 'ਚ ਏਕਤਾ ਅਤੇ ਦਿ੍ੜ੍ਹਤਾ ਦਾ ਪ੍ਰਦਰਸ਼ਨ ਕੀਤਾ | ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਦੇ ਨਰਸ ਵੈੱਲਫੇਅਰ ਐਸੋਸੀਏਸ਼ਨ ਦੁਆਰਾ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ | ਜੋ ਕਿ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੀ ਨੁਮਾਇੰਦਗੀ ਕਰਦਾ ਹੈ | ਹਸਪਤਾਲ ਦੇ ਨਰਸ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਸਹਾਏ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਜੇ ਵੀ ਨਰਸਿੰਗ ਸਟਾਫ਼ ਦੀਆਂ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕਰਦੀ ਹੈ ਤਾਂ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਕੌਡਾ ਦਾ ਸਿਲਵਰ ਜੁਬਲੀ ਸਾਲ ਹੁਣ ਤੱਕ ਦਾ ਸਭ ਤੋਂ ਸ਼ਾਨਦਾਰ ਸਾਲ ਬਣਿਆ ਅਗਲੀ ਖ਼ਬਰ ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ
Ad Position 24