ਚੰਡੀਗੜ੍ਹ, 5 ਜਨਵਰੀ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਕਸਿਤ ਭਾਰਤ-ਜੀ ਰਾਮ ਜੀ ਐਕਟ 'ਤੇ ਵਿਪੱਖੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਦੁਸ਼ਪ੍ਰਚਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਅਤੇ ਰਾਜ ਦੀ ਜਨਤਾ ਕਾਂਗਰਸ ਅਤੇ ਇੰਡੀ ਗਠਬੰਧਨ ਨੇਤਾਵਾਂ ਦਾ ਚਿਹਰਾ ਅਤੇ ਚਰਿੱਤਰ ਭਲੀ-ਭਾਂਤੀ ਪਛਾਣ ਚੁੱਕੀ ਹੈ | ਲਗਾਤਾਰ ਝੂਠ ਬੋਲਣ ਦੀ ਆਦਤ ਨੇ ਇਨ੍ਹਾਂ ਪਾਰਟੀਆਂ ਨੂੰ ਰਾਜਨੀਤਿਕ ਤੌਰ 'ਤੇ ਬਿਨਾ ਭਰੋਸੇ ਦੇ ਬਣਾ ਦਿੱਤਾ ਹੈ ਅਤੇ ਹੁਣ ਜਨਤਾ ਉਨ੍ਹਾਂ ਦੀ ਗੱਲ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ | ਕਾਂਗਰਸ ਪਾਰਟੀ ਅਤੇ ਇੰਡੀਆ ਗਠਬੰਧਨ ਦੇ ਨੇਤਾ ਮਨਰੇਗਾ ਮਜ਼ਦੂਰਾਂ ਨੂੰ ਗੁਮਰਾਹ ਕਰਨ ਲਈ ਬਾਰ-ਬਾਰ ਝੂਠੇ ਬਿਆਨ ਦੇ ਰਹੇ ਹਨ | ਮੁੱਖ ਮੰਤਰੀ ਸੋਮਵਾਰ ਨੂੰ ਚੰਡੀਗੜ੍ਹ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ | ਇਸ ਮੌਕੇ 'ਤੇ ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ, ਰਣਬੀਰ ਗੰਗਵਾ, ਕਿ੍ਸ਼ਣ ਕੁਮਾਰ ਬੇਦੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਤੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਣ ਅੱਤ੍ਰੇਅ ਵੀ ਮੌਜ਼ੂਦ ਰਹੇ | ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਕਾਂਗਰਸ ਕੋਲ ਕੋਈ ਤਰਕ ਜਾਂ ਠੋਸ ਸੁਝਾਅ ਨਹੀਂ ਹੁੰਦਾ, ਉਹ ਝੂਠ ਅਤੇ ਵਹਿਮ ਫੈਲਾਉਣ ਦਾ ਸਹਾਰਾ ਲੈਂਦੀ ਹੈ | ਉਨ੍ਹਾਂ ਨੇ ਕਿਹਾ ਕਿ ਗਰੀਬਾਂ ਦੀ ਭਲਾਈ ਲਈ ਲਿਆਈ ਗਈ ਹਰ ਨਵੀਂ ਯੋਜਨਾ ਅਤੇ ਸੁਧਾਰ 'ਤੇ ਕਾਂਗਰਸ, ਯੂ.ਪੀ.ਏ. ਅਤੇ ਇੰਡੀਆ ਗਠਬੰਧਨ ਦੇ ਨੇਤਾ ਸੁਆਲ ਚੁੱਕਣੇ ਸ਼ੁਰੂ ਕਰ ਦਿੰਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਂਗਰਸ ਕੋਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਈ ਕੋਈ ਮੌਜ਼ੂਦਾ ਸੁਝਾਅ ਹੁੰਦੇ, ਤਾਂ ਉਹ ਲੋਕਸਭਾ ਵਿਚ ਦਿੰਦੇ, ਪਰ ਉਨ੍ਹਾਂ ਕੋਲ੍ਹ ਨਾ ਸੁਝਾਅ ਹਨ, ਨਾ ਕੋਈ ਜਵਾਬ | ਮੁੱਖ ਮੰਤਰੀ ਨੇ ਕਿਹਾ ਕਿ ਖਾਮਿਆਂ ਨੂੰ ਦੂਰ ਕਰਨ, ਮਜ਼ਦੂਰਾਂ ਨੂੰ ਨਿਆ ਅਤੇ ਉੱਚਿਤ ਮੁਆਵਜ਼ਾ ਦਿਲਾਉਣ, ਉਨ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਇਹ ਯਕੀਨੀ ਕਰਨ ਲਈ ਕਿ ਇਸ ਯੋਜਨਾ ਦੇ ਤਹਿਤ ਉਪਯੋਗ ਕੀਤੇ ਗਏ ਜਨਤਕ ਧਨ ਸਹੀ ਹੱਥਾਂ ਤੱਕ ਪਹੁੰਚੇ | ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਵੀਬੀ ਜੀ-ਰਾਮ ਜੀ ਕਾਨੂੰਨ ਲੈ ਕੇ ਆਈ ਹੈ | ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿਚ ਇਹ ਲਾਭ ਇਸ ਲਈ ਵੱਧ ਹੈ ਕਿਉਂਕਿ ਸਾਡੇ ਸੂਬੇ ਵਿਚ ਮਜ਼ਦੂਰੀ ਰੇਟ ਉੱਚਾ ਹੈ |