22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗਮਾਡਾ ਦੇ 1 ਹਜ਼ਾਰ ਕਰੋੜ ਦੇ ਟੈਂਡਰ ਨੇ ਛੋਟੇ ਠੇਕੇਦਾਰਾਂ ਦੇ ਰੁਜ਼ਗਾਰ ਨੂੰ ਖ਼ਤਰੇ 'ਚ ਪਾਇਆ- ਸੋਹਾਣਾ

Ad Position 21
No active advertisement
ਅਜੀਤ ਡੈਸਕ 06-01-2026
ਐੱਸ. ਏ. ਐੱਸ. ਨਗਰ, 5 ਜਨਵਰੀ (ਪ੍ਰੋ. ਅਵਤਾਰ ਸਿੰਘ)-ਗਮਾਡਾ ਵਲੋਂ ਪਿਛਲੇ ਦਿਨੀਂ ਅਖ਼ਬਾਰਾਂ 'ਚ ਪ੍ਰਕਾਸ਼ਿਤ ਕਰਵਾਏ ਗਏ 1 ਹਜ਼ਾਰ ਕਰੋੜ ਤੋਂ ਵੱਧ ਦੇ ਮੁਹਾਲੀ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਇਕਲੌਤੇ ਟੈਂਡਰ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ | ਇਸ ਟੈਂਡਰ ਨੂੰ ਲੈ ਕੇ ਛੋਟੇ ਤੇ ਦਰਮਿਆਨੇ ਠੇਕੇਦਾਰਾਂ 'ਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਦੀ ਇਹ ਨੀਤੀ ਭਿ੍ਸ਼ਟਾਚਾਰ ਨੂੰ ਬੜਾਵਾ ਦੇਣ ਦੇ ਨਾਲ-ਨਾਲ ਹਜ਼ਾਰਾਂ ਪਰਿਵਾਰਾਂ ਨੂੰ ਬੇਰੁਜ਼ਗਾਰੀ ਵੱਲ ਧੱਕ ਰਹੀ ਹੈ | ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਮੁਹਾਲੀ 'ਚ ਗਮਾਡਾ ਵਲੋਂ ਨਗਰ ਨਿਗਮ ਨੂੰ ਹੈਂਡ ਓਵਰ ਕੀਤੀਆਂ ਗਈਆਂ ਸੜਕਾਂ ਦੀ ਮੁਰੰਮਤ ਦੇ ਕਰੋੜਾਂ ਰੁਪਏ ਵੀ ਗਮਾਡਾ ਨੇ ਨਗਰ ਨਿਗਮ ਨੂੰ ਦਿੱਤੇ ਹੋਏ ਹਨ, ਪਰ ਹੁਣ ਇਹ ਸੜਕਾਂ ਨਗਰ ਨਿਗਮ ਤੋਂ ਵਾਪਸ ਲੈ ਲਈਆਂ ਗਈਆਂ ਹਨ ਤਾਂਕਿ ਇਕ ਵੱਡਾ ਟੈਂਡਰ ਬਣਾਇਆ ਜਾ ਸਕੇ ਕਿਉਂਕਿ ਗਮਾਡਾ ਅਧੀਨ ਜੋ ਸੜਕਾਂ ਬਚੀਆਂ ਹਨ, ਉਨ੍ਹਾਂ ਦੀ ਲੰਬਾਈ ਹੀ ਠੇਕਾ ਦੇਣ ਵਾਸਤੇ ਪੂਰੀ ਨਹੀਂ ਸੀ ਹੋ ਰਹੀ | ਉਨ੍ਹਾਂ ਕਿਹਾ ਕਿ ਅੱਗੇ ਵੱਖ-ਵੱਖ ਕੰਪਨੀਆਂ ਨੂੰ ਵੱਖ-ਵੱਖ ਕੰਮਾਂ ਦੇ ਠੇਕੇ ਦਿੱਤੇ ਜਾਂਦੇ ਸਨ, ਪਰ ਇਸ ਵਾਰ ਆਰਟੀਕਲਚਰ ਅਤੇ ਪਬਲਿਕ ਹੈਲਥ ਸਮੇਤ ਸੜਕਾਂ ਦੇ ਕੰਮ ਵੀ ਇਕੋ ਟੈਂਡਰ 'ਚ ਪਾ ਦਿੱਤੇ ਗਏ ਹਨ | ਸੋਹਾਣਾ ਨੇ ਸਪੱਸ਼ਟ ਕੀਤਾ ਕਿ ਛੋਟੇ ਠੇਕੇਦਾਰ, ਜੋ ਕਿ ਆਪਣੀ ਮਿਹਨਤ ਨਾਲ ਪਰਿਵਾਰ ਪਾਲ ਰਹੇ ਹਨ, ਨਾਲ ਧੱਕਾ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਹਰ ਹਾਲ 'ਚ ਉਨ੍ਹਾਂ ਨਾਲ ਖੜ੍ਹਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਧਾਲੀਵਾਲ ਦਾ ਸੇਵਾ-ਮੁਕਤੀ 'ਤੇ ਸਨਮਾਨ ਅਗਲੀ ਖ਼ਬਰ ਡੇਰਾਬੱਸੀ ਮੈਡੀਕਲ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਹੋਈ
Ad Position 24