05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਤੇਜ਼ ਹਵਾਵਾਂ ਤੇ ਮੀਂਹ ਨਾਲ ਬਿਜਲੀ ਸਪਲਾਈ ਰਹੀ ਠੱਪ <br/>

Ad Position 21
No active advertisement
ਅਜੀਤ ਡੈਸਕ 24-01-2026
ਜ਼ੀਰਕਪੁਰ, 23 ਜਨਵਰੀ (ਹੈਪੀ ਪੰਡਵਾਲਾ)-ਸਥਾਨਕ ਸ਼ਹਿਰ ਅਤੇ ਨੇੜਲੇ ਖੇਤਰਾਂ 'ਚ ਤੇਜ਼ ਹਵਾਵਾਂ ਤੇ ਮੀਂਹ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ | ਸੜਕਾਂ 'ਤੇ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ | ਮੌਸਮ 'ਚ ਆਏ ਇਸ ਬਦਲਾਅ ਦੇ ਨਾਲ ਹੀ ਸ਼ਹਿਰ ਦੇ ਕਈ ਹਿੱਸਿਆਂ 'ਚ ਬਿਜਲੀ ਸਪਲਾਈ ਠੱਪ ਹੋ ਗਈ, ਜੋ ਕਿ ਖ਼ਬਰ ਲਿਖੇ ਜਾਣ ਤੱਕ ਬਹਾਲ ਨਹੀਂ ਹੋ ਸਕੀ ਸੀ | ਬਿਜਲੀ ਬੰਦ ਹੋਣ ਕਾਰਨ ਘਰੇਲੂ ਜੀਵਨ ਦੇ ਨਾਲ-ਨਾਲ ਦਫ਼ਤਰਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋਇਆ | ਕਈ ਇਲਾਕਿਆਂ 'ਚ ਲੋਕਾਂ ਨੂੰ ਪੀਣ ਵਾਲੇ ਪਾਣੀ, ਇੰਟਰਨੈੱਟ ਅਤੇ ਇਲੈਕਟ੍ਰੋਨਿਕ ਉਪਕਰਨਾਂ ਦੀ ਵਰਤੋਂ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਵਪਾਰਕ ਇਲਾਕਿਆਂ 'ਚ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਵੀ ਨੁਕਸਾਨ ਝੱਲਣਾ ਪਿਆ ਕਿਉਂਕਿ ਬਿਜਲੀ ਬਿਨਾਂ ਸਾਰੇ ਕੰਮ ਠੱਪ ਹੋ ਕੇ ਰਹਿ ਗਏ | ਪਾਵਰਕਾਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਸਮ ਖ਼ਰਾਬ ਰਹਿਣ ਕਾਰਨ ਮੁਰੰਮਤ ਕਾਰਜ 'ਚ ਵੀ ਦੇਰੀ ਹੋ ਰਹੀ ਹੈ | ਬਨੂੰੜ ਗਰਿੱਡ 'ਚ ਆਈ ਤਕਨੀਕੀ ਖ਼ਰਾਬੀ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ | ਉਨ੍ਹਾਂ ਮੁਤਾਬਿਕ ਨੁਕਸ ਨੂੰ ਦੂਰ ਕਰਨ ਲਈ ਟੀਮਾਂ ਮੌਕੇ 'ਤੇ ਕੰਮ ਕਰ ਰਹੀਆਂ ਹਨ ਅਤੇ ਜਲਦ ਹੀ ਬਿਜਲੀ ਸਪਲਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |


Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਮਿਲੀ ਰਾਹਤ ਨੇ 1984 ਦਾ ਜ਼ਖ਼ਮ ਫਿਰ ਕੀਤਾ ਹਰਾ- ਬੀਬੀ ਰਾਮੂਵਾਲੀਆ <br/> ਅਗਲੀ ਖ਼ਬਰ ਮਨੀਮਾਜਰਾ ਮੋਟਰ ਮਾਰਕੀਟ 'ਚ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ, ਕਈ ਵਾਹਨ ਸੜ ਕੇ ਸੁਆਹ <br/>
Ad Position 24
No active advertisement