03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਕਾਲੇਵਾਲ, ਟੌਹੜਾ <br/>

Ad Position 21
No active advertisement
ਅਜੀਤ ਡੈਸਕ 24-01-2026
ਐੱਸ. ਏ. ਐੱਸ. ਨਗਰ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਦਿੱਲੀ ਦੀ ਰਾਜਨੀਤੀ 'ਚ ਕਦੇ 'ਅਜਿੱਤ' ਮੰਨੇ ਜਾਂਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਨੇ ਜਨਕਪੁਰੀ ਅਤੇ ਵਿਕਾਸਪੁਰੀ ਹਿੰਸਾ ਮਾਮਲਿਆਂ 'ਚੋਂ ਬਰੀ ਕਰਕੇ ਸਿੱਖਾਂ ਨੂੰ ਮੁੜ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ ਤੇ ਇਨਸਾਫ਼ ਲਈ 41 ਸਾਲਾਂ ਤੋਂ ਭਟਕ ਰਹੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਿਆ ਹੈ | ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਇਸ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਮੁੱਖ ਕਾਰਨ ਸਬੂਤਾਂ ਦੀ ਘਾਟ ਦੱਸਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ 'ਤੇ ਗਹਿਰੀ ਸੱਟ ਮਾਰੀ ਹੈ, ਜੋ ਕਿ ਪਿਛਲੇ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਤਿਹਾਸ ਅੰਦਰ ਕਰੂਰ-ਕਾਰੇ ਵਜੋਂ ਦਰਜ ਹੈ ਅਤੇ ਇਸ ਦੌਰਾਨ ਸਰਕਾਰੀ ਸ਼ਹਿ 'ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਪੱਸ਼ਟ ਤੌਰ 'ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ 'ਚ ਸਜ਼ਾ ਭੁਗਤ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ 'ਚ ਸਜ਼ਾ ਤੋਂ ਬਚਣਾ ਬਹੁਤ ਜ਼ਿਆਦਾ ਦੁੱਖਦਾਈ ਤੇ ਨਿਰਾਸ਼ਾਜਨਕ ਹੈ | ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਦੰਗਾ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ ਅਤੇ ਇੰਨੀ ਲੰਬੀ ਲੜਾਈ ਲੜਨ ਤੋਂ ਬਾਅਦ ਵੀ ਅਦਾਲਤ ਦਾ ਇਹ ਫ਼ੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਸਿੱਖ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਸੈਮੀਨਾਰ ਅਜੋਕੀ ਪੀੜ੍ਹੀ ਲਈ ਵਧੇਰੇ ਕਾਰਗਰ ਸਾਬਤ ਹੋਵ... ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 'ਆਪ' ਸਰਕਾਰ ਦੀ ਇਕ ਇਤਿਹਾਸਕ ਤੇ ਲੋਕ ਹਿੱਤ ਵੱਡੀ ਪਹਿਲ-ਕੁਲਦੀਪ ਸਿੰਘ ਧਾਲੀਵਾਲ <br/...
Ad Position 24
No active advertisement