03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਹਰਿਆਣਾ ਗੁਰਦੁਆਰਾ ਕਮੇਟੀ ਧਰਮ ਪ੍ਰਚਾਰ ਉਪ-ਦਫ਼ਤਰ, ਇੰਚਾਰਜ ਸਿਕੰਦਰ ਸਿੰਘ ਨੇ ਦਿੱਤਾ ਅਸਤੀਫ਼ਾ <br/>

Ad Position 21
No active advertisement
ਅਜੀਤ ਡੈਸਕ 24-01-2026
ਚੰਡੀਗੜ੍ਹ, 23 ਜਨਵਰੀ (ਰਾਮ ਸਿੰਘ ਬਰਾੜ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਉਪ-ਦਫ਼ਤਰ, ਨਾਡਾ ਸਾਹਿਬ ਦੇ ਇੰਚਾਰਜ ਸਿਕੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾਂ ਨੂੰ ਲਿਖੇ ਆਪਣੇ ਅਸਤੀਫ਼ੇ ਪੱਤਰ ਵਿਚ ਸਿਕੰਦਰ ਸਿੰਘ ਨੇ ਪ੍ਰਧਾਨ ਦੇ ਕੰਮਕਾਜ ਤੋਂ ਨਾਰਾਜ਼ਗੀ ਪ੍ਰਗਟ ਕੀਤੀ | ਸਿਕੰਦਰ ਸਿੰਘ ਨੂੰ ਇਹ ਜ਼ਿੰਮੇਵਾਰੀ ਹਰਿਆਣਾ ਕਮੇਟੀ ਦੇ ਤਤਕਾਲੀ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਸੌਂਪੀ ਸੀ | ਆਪਣੇ ਅਸਤੀਫ਼ੇ ਪੱਤਰ ਵਿਚ ਸਿਕੰਦਰ ਸਿੰਘ ਨੇ ਪ੍ਰਧਾਨ 'ਤੇ ਹਰਿਆਣਾ ਵਿਚ ਧਰਮ ਪ੍ਰਚਾਰ ਦੀ ਚੱਲ ਰਹੀ ਲਹਿਰ ਵਿਚ ਰੁਕਾਵਟ ਪਾਉਣ ਦਾ ਵੀ ਦੋਸ਼ ਲਗਾਇਆ | ਜਦੋਂ 'ਅਜੀਤ' ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਿਕੰਦਰ ਸਿੰਘ ਨੂੰ ਧਰਮ ਪ੍ਰਚਾਰ ਦੇ ਉਪ-ਦਫ਼ਤਰ, ਨਾਡਾ ਸਾਹਿਬ ਵਿਖੇ ਸਿਕੰਦਰ ਸਿੰਘ ਦੇ ਕੰਮਕਾਜ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ | ਇਸ ਕਾਰਨ ਉਨ੍ਹਾਂ ਨੂੰ ਨਾਡਾ ਸਾਹਿਬ ਤੋਂ ਰਤੀਆ ਉਪ-ਦਫ਼ਤਰ ਵਿੱਚ ਤਬਦੀਲ ਕਰ ਦਿੱਤਾ ਗਿਆ, ਫਿਰ ਉਨ੍ਹਾਂ ਨੇ 15 ਦਿਨਾਂ ਦੀ ਛੁੱਟੀ ਲੈ ਲਈ ਅਤੇ ਆਪਣੀ ਬਦਲੀ ਨੂੰ ਰੋਕਣ ਲਈ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕਈ ਸਿੱਖ ਆਗੂਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਤੋਂ ਸਿਫਾਰਸ਼ਾਂ ਕਰਵਾਈਆਂ ਜਦੋਂ ਤਬਾਦਲਾ ਨਹੀਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ | ਅਸਤੀਫਾ ਦਿੰਦੇ ਸਮੇਂ ਅਜਿਹੇ ਦੋਸ਼ ਲਗਾਉਣਾ ਆਮ ਗੱਲ ਹੈ | ਅਸੀਂ ਜਾਣਦੇ ਹਾਂ ਕਿ ਉਨ੍ਹਾਂ ਨੇ ਇਹ ਦੋਸ਼ ਕਿਸ ਦੇ ਇਸ਼ਾਰੇ 'ਤੇ ਲਗਾਏ ਅਤੇ ਕੌਣ ਚਾਹੁੰਦਾ ਸੀ ਕਿ ਉਹ ਉਨ੍ਹਾਂ ਦੇ ਗੁਣ ਗਾਉਣ |

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 328ਵੇਂ ਦਿਨ ਪੰਜਾਬ ਪੁਲਿਸ ਵਲੋਂ 170 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਚੰਡੀਗੜ੍ਹ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਸੈਮੀਨਾਰ ਅਜੋਕੀ ਪੀੜ੍ਹੀ ਲਈ ਵਧੇਰੇ ਕਾਰਗਰ ਸਾਬਤ ਹੋਵ...
Ad Position 24
No active advertisement