03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

'ਯੁੱਧ ਨਸ਼ਿਆਂ ਵਿਰੁੱਧ' ਦੇ 328ਵੇਂ ਦਿਨ ਪੰਜਾਬ ਪੁਲਿਸ ਵਲੋਂ 170 ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 24-01-2026
ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਕੀਤਾ ਰਾਜ਼ੀ
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)–ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 328ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 387 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 96 ਐੱਫ਼. ਆਈ. ਆਰਜ਼. ਦਰਜ਼ ਕਰਕੇ 170 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 328 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46 ਹਜ਼ਾਰ 381 ਹੋ ਗਈ ਹੈ | ਪੰਜਾਬ ਪੁਲਿਸ ਦੇ ਵਿਸ਼ੇਸ਼ ਡੀ.ਜੀ.ਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 485 ਗ੍ਰਾਮ ਹੈਰੋਇਨ, 120 ਕਿਲੋ ਭੁੱਕੀ, 1184 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 7400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | ਇਸ ਆਪ੍ਰੇਸ਼ਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 387 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 409 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੈਕਟਰ-48 ਦੇ ਟੈਕਸੀ ਸਟੈਂਡ ਨੇੜੇ ਤੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ, ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਹਰਿਆਣਾ ਗੁਰਦੁਆਰਾ ਕਮੇਟੀ ਧਰਮ ਪ੍ਰਚਾਰ ਉਪ-ਦਫ਼ਤਰ, ਇੰਚਾਰਜ ਸਿਕੰਦਰ ਸਿੰਘ ਨੇ ਦਿੱਤਾ ਅਸਤੀਫ਼ਾ <br/>
Ad Position 24
No active advertisement