03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਹਰਜੋਤ ਸਿੰਘ ਬੈਂਸ ਦੀ ਮੌਜੂਦਗੀ 'ਚ ਆਈ. ਕੇ. ਜੀ. ਪੀ. ਟੀ. ਯੂ. ਵਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ <br/>

Ad Position 21
No active advertisement
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਆਈ. ਕੇ. ਗੁਜਰਾਲ ਟੈਕਨੀਕਲ ਯੂਨੀਵਰਸਿਟੀ ਵਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ ਕਰਨ ਸਮੇਂ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 24-01-2026
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਕੌਮਾਂਤਰੀ ਪੱਧਰ 'ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐੱਸ.ਐੱਸ), ਆਸਟਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ 'ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿਚ ਹਸਤਾਖ਼ਰ ਕੀਤੇ | ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ 'ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਕੌਮਾਂਤਰੀ ਅਕਾਦਮਿਕ ਭਾਈਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਿੱਖਿਆ ਸੁਧਾਰ ਏਜੰਡੇ ਦਾ ਕੇਂਦਰੀ ਧੁਰਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਬਿਜ਼ਨਸ ਸਕੂਲ ਸਿਡਨੀ ਵਰਗੀਆਂ ਵਿਸ਼ਵ ਪੱਧਰੀ ਨਾਮਵਰ ਸੰਸਥਾਵਾਂ ਨਾਲ ਸਹਿਯੋਗ ਪੰਜਾਬ ਦੇ ਤਕਨੀਕੀ ਅਦਾਰਿਆਂ ਵਿਚ ਸਿੱਖਿਆ ਅਤੇ ਖੋਜ ਦੇ ਮਿਆਰ ਵਿਚ ਮਹੱਤਵਪੂਰਨ ਵਾਧਾ ਕਰੇਗਾ | ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਸਮਝੌਤੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੋਵਾਂ ਲਈ ਉੱਨਤ ਅਤੇ ਸਹਿਯੋਗੀ ਖੋਜ, ਸਾਂਝੀ ਪ੍ਰਕਾਸ਼ਨਾ, ਨਵੀਨਤਾ-ਆਧਾਰਤ ਪ੍ਰਾਜੈਕਟਾਂ ਅਤੇ ਕੌਮਾਂਤਰੀ ਖੋਜ ਤੱਕ ਪਹੁੰਚ ਲਈ ਵਿਸ਼ਾਲ ਸੰਭਾਵਨਾਵਾਂ ਦੇ ਰਾਹ ਖੋਲ੍ਹੇਗਾ | ਸਹਿਯੋਗ ਦੇ ਦੀਰਘਕਾਲੀ ਤੇ ਉਸਾਰੂ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਸ਼ਵ-ਵਿਆਪੀ ਭਾਈਵਾਲੀ ਵਿਦਿਆਰਥੀਆਂ ਲਈ ਆਲਮੀ ਤਜਰਬਾ, ਉਦਯੋਗ-ਮੁਖੀ ਸਿਖਲਾਈ ਅਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ, ਇੰਟਰਨਸ਼ਿਪ ਅਤੇ ਪਲੇਸਮੈਂਟ ਦੇ ਮੌਕੇ ਪ੍ਰਦਾਨ ਕਰਕੇ ਕਰੀਅਰ ਲਈ ਨਵੇਂ, ਬਿਹਤਰ ਅਤੇ ਵਿਸ਼ਾਲ ਮੌਕੇ ਪੈਦਾ ਕਰੇਗੀ | ਪੰਜਾਬ ਸਰਕਾਰ ਦੀ ਦੂਰ-ਅੰਦੇਸ਼ ਸੋਚ ਦੁਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰ 'ਤੇ ਢੁਕਵੇਂ ਹੁਨਰਾਂ, ਖੋਜ ਰੁਝਾਨਾਂ ਅਤੇ ਪੇਸ਼ੇਵਰ ਯੋਗਤਾ ਨਾਲ ਲੈਸ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਹੋ ਸਕਣ | ਭਾਰਤ ਤੇ ਆਸਟਰੇਲੀਆ ਦਰਮਿਆਨ ਰਣਨੀਤਕ ਅਕਾਦਮਿਕ ਭਾਈਵਾਲੀ ਦੀ ਸ਼ੁਰੂਆਤ ਕਰਨ ਵਾਲੇ ਇਸ ਸਮਝੌਤੇ 'ਤੇ ਆਈ. ਕੇ. ਜੀ. ਪੀ. ਟੀ. ਯੂ. ਜਲੰਧਰ ਦੇ ਵਾਈਸ-ਚਾਂਸਲਰ ਡਾ. ਸੁਸ਼ੀਲ ਮਿੱਤਲ ਅਤੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਦੇ ਪ੍ਰੈਜ਼ੀਡੈਂਟ ਗੈਰੀ ਮਲਹੋਤਰਾ ਨੇ ਰਸਮੀ ਤੌਰ 'ਤੇ ਦਸਤਖ਼ਤ ਕੀਤੇ | ਇਸ ਮੌਕੇ ਬੋਲਦਿਆਂ ਗੈਰੀ ਮਲਹੋਤਰਾ ਨੇ ਵਿਦਿਆਰਥੀਆਂ ਵਿਚ ਨਵੀਨ ਖੋਜਾਂ, ਉੱਦਮਤਾ ਅਤੇ ਗਲੋਬਲ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਵਿਸ਼ਵ-ਪੱਧਰੀ ਸੰਸਥਾਵਾਂ ਨਾਲ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਨੇ ਸੂਬੇ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀ ਤਕਨੀਕੀ ਸਿੱਖਿਆ ਅਤੇ ਖੋਜ ਉੱਤਮਤਾ ਦੇ ਕੇਂਦਰ ਵਿਚ ਬਦਲਣ ਦੇ ਪੰਜਾਬ ਸਰਕਾਰ ਦੇ ਦਿ੍ਸ਼ਟੀਕੋਣ ਅਨੁਸਾਰ ਕੌਮਾਂਤਰੀ ਤੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਪ੍ਰਤੀ ਆਈ. ਕੇ. ਜੀ. ਪੀ. ਟੀ. ਯੂ. ਦੀ ਵਚਨਬੱਧਤਾ ਨੂੰ ਦੁਹਰਾਇਆ |

Ad Position 22
No active advertisement
ਪਿਛਲੀ ਖ਼ਬਰ ਇਕਲੌਤੇ ਪੁੱਤਰ ਦੀ ਸ਼ਹਾਦਤ ਨਾਲ ਗਹਿਰੇ ਸਦਮੇ 'ਚ ਡੁੱਬਿਆ ਹੱਸਦਾ-ਵੱਸਦਾ ਪਰਿਵਾਰ <br/> ਅਗਲੀ ਖ਼ਬਰ ਸੈਕਟਰ-40 ਦੇ ਪਾਰਕ 'ਚ ਵਿਅਕਤੀ ਦੀ ਪੱਥਰ ਨਾਲ ਹੱਤਿਆ ਕਰਨ ਵਾਲਾ ਗਿ੍ਫ਼ਤਾਰ
Ad Position 24
No active advertisement