08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਐੱਸ. ਏ. ਐੱਸ. ਨਗਰ, 24 ਜਨਵਰੀ (ਪ੍ਰੋ. ਅਵਤਾਰ ਸਿੰਘ)- ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਦੀਵਾਨ ਹਾਲ ਦਾ ਲੈਂਟਰ ਪਾਇਆ ਗਿਆ | ਇਸ ਕਾਰਜ ਦੀ ਆਰੰਭਤਾ ਲਈ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪੰਜ ਪਿਆਰਿਆਂ ਦੀ ਅਗਵਾਈ 'ਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦੌਰਾਨ ਜੈਕਾਰਿਆਂ ਦੀ ਗੂੰਜ 'ਚ ਲੈਂਟਰ ਦੇ ਕਾਰਜ ਦੀ ਆਰੰਭਤਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲਾ ਇਹ ਦੀਵਾਨ ਹਾਲ ਬੇਸਮੈਂਟ ਸਮੇਤ 160 ਫੁੱਟ ਲੰਬਾ, 135 ਫੁੱਟ ਚੌੜਾ ਤੇ 35 ਫੁੱਟ ਉੱਚਾ ਬਣਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਲੈਂਟਰ ਪਾਉਣ ਮੌਕੇ ਪ੍ਰਬੰਧਕ ਕਮੇਟੀ ਤੋਂ ਇਲਾਵਾ ਖੇਤਰ ਦੇ ਪਤਵੰਤੇ ਤੇ ਕਈ ਉੱਘੇ ਸਿਆਸੀ ਆਗੂ ਵੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਗਤਾਂ ਵਿਚਕਾਰ ਮਠਿਆਈਆਂ ਵੀ ਵੰਡੀਆਂ ਗਈਆਂ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਵਾਲੀ 7 ਮੰਜ਼ਿਲਾ ਕਾਰ ਪਾਰਕਿੰਗ ਦੀ ਉਸਾਰੀ ਦੀ ਸੇਵਾ ਵੀ ਜਾਰੀ ਹੈ ਜਦਕਿ ਆਧੁਨਿਕ ਸਹੂਲਤਾਂ ਵਾਲੇ ਬਹੁ-ਮੰਜ਼ਿਲਾ ਲੰਗਰ ਹਾਲ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੇਵਾ-ਮੁਕਤ ਏ. ਆਈ. ਜੀ. ਕੇਹਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਮੁਹਾਲੀ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ <br/>
Ad Position 24