08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੇਵਾ-ਮੁਕਤ ਏ. ਆਈ. ਜੀ. ਕੇਹਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 25-01-2026
ਐੱਸ. ਏ. ਐੱਸ. ਨਗਰ, 24 ਜਨਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਨੇ ਪੰਜਾਬ ਪੁਲਿਸ ਦੇ ਸੇਵਾ-ਮੁਕਤ ਏ. ਆਈ. ਜੀ. ਕੇਹਰ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਦੇ ਚਲਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾਈ ਜਨਰਲ ਸਕੱਤਰ ਮਹਿੰਦਰ ਸਿੰਘ (ਸੇਵਾ-ਮੁਕਤ ਇੰਸਪੈਕਟਰ) ਸਮੇਤ ਮਨਮੋਹਨ ਸਿੰਘ ਕਾਹਲੋਂ, ਪਰਮਜੀਤ ਸਿੰਘ ਮਲਕਪੁਰ, ਦਲਜੀਤ ਸਿੰਘ ਕੈਲੋਂ ਤੇ ਰਘਵੀਰ ਸਿੰਘ (ਸਾਰੇ ਸੇਵਾ-ਮੁਕਤ ਇੰਸਪੈਕਟਰ) ਨੇ ਸਵ. ਕੇਹਰ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪੁੱਤਰ ਡੀ. ਐੱਸ. ਪੀ. ਸੁਖਬੀਰ ਸਿੰਘ ਅਤੇ ਜਵਾਈ ਪ੍ਰੀਤਮ ਸਿੰਘ (ਸਾਬਕਾ ਆਈ. ਪੀ. ਐਸ. ਅਧਿਕਾਰੀ) ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਕੇਹਰ ਸਿੰਘ ਪੰਜਾਬ ਪੁਲਿਸ ਦੇ ਬੇਦਾਗ ਤੇ ਜਾਂਬਾਜ਼ ਪੁਲਿਸ ਅਧਿਕਾਰੀ ਸਨ, ਜਿਨ੍ਹਾਂ ਨੇ ਪੰਜਾਬ ਦੇ ਕਾਲੇ ਦੌਰ ਦੌਰਾਨ ਦੇਸ਼ ਦੀ ਏਕਤਾ, ਅਖੰਡਤਾ ਤੇ ਪੰਜਾਬ ਦੀ ਰਾਖੀ ਲਈ ਦਲੇਰੀ ਦੇ ਨਾਲ ਨੌਕਰੀ ਕੀਤੀ ਸੀ | ਇਸ ਦੌਰ ਦੌਰਾਨ ਨੌਕਰੀ ਕਰਦੇ ਸਮੇਂ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ, ਪਰ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ 'ਤੇ ਡੱਟੇ ਰਹੇ | ਉਨ੍ਹਾਂ ਦੱਸਿਆ ਕਿ ਸਵ. ਕੇਹਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ ਭਲਕੇ 25 ਜਨਵਰੀ ਨੂੰ ਗੁਰਦੁਆਰਾ ਸਾਹਿਬ ਫੇਜ਼-5 (ਉਦਯੋਗਿਕ ਖੇਤਰ) ਮੁਹਾਲੀ ਵਿਖੇ ਦੁਪਹਿਰ 12.30 ਵਜੇ ਤੋਂ ਲੈ ਕੇ 1.30 ਵਜੇ ਦੇ ਵਿਚਕਾਰ ਪਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਇਕ ਹੋਰ ਫੈਕਟਰੀ 'ਚੋਂ ਲੱਖਾਂ ਰੁ. ਦਾ ਸਾਮਾਨ ਚੋਰੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ <br/>
Ad Position 24