ਖਰੜ, 24 ਜਨਵਰੀ (ਜੰਡਪੁਰੀ)-ਪਿੰਡ ਖੂਨੀ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਬੱਚਿਆਂ ਨੂੰ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਵਲੋਂ ਪਿੰਡ ਦੇ ਮੁਹਤਬਰਾਂ ਦੀ ਹਾਜ਼ਰੀ 'ਚ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ | ਇਸ ਮੌਕੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਕੁਲਵਿੰਦਰ ਸਿੰਘ ਵਲੋਂ ਲੋੜਵੰਦ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਬੂਟ-ਜੁਰਾਬਾਂ ਵੰਡ ਕੇ ਵਧੀਆ ਸਮਾਜ ਸੇਵੀ ਕਾਰਜ ਕੀਤਾ ਗਿਆ ਹੈ | ਇਸ ਮੌਕੇ ਜਸਵੀਰ ਸਿੰਘ ਨੰਬਰਦਾਰ, ਸਹਿਜੋਤ ਸਿੰਘ, ਤੇਗ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਬਲਾਕ ਪ੍ਰਧਾਨ ਕਿਸਾਨ ਯੂਨੀਅਨ ਲੱਖੋਵਾਲ, ਕੌਰ ਸਿੰਘ, ਗੁਰਮੁੱਖ ਸਿੰਘ, ਲਖਵੀਰ ਸਿੰਘ ਤੇ ਚਰਨਜੀਤ ਸਿੰਘ ਸਮੇਤ ਅਧਿਆਪਕ ਨਵਜੋਤ ਕੌਰ, ਸੁਪ੍ਰੀਤ ਕੌਰ ਤੇ ਰਾਜਪ੍ਰੀਤ ਸਿੰਘ ਆਦਿ ਹਾਜ਼ਰ ਸਨ |