ਡੇਰਾਬੱਸੀ, 24 ਜਨਵਰੀ (ਗੁਰਮੀਤ ਸਿੰਘ)-ਲਾਲਾ ਦੀਪ ਚੰਦ ਜੈਨ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦੇ ਪਵਿੱਤਰ ਮੌਕੇ 'ਤੇ ਸਾਲਾਨਾ ਤਿਉਹਾਰ ਅਤੇ ਸੱਭਿਆਚਾਰਕ ਪ੍ਰੋਗਰਾਮ 'ਬਸੰਤ-2026' ਦੇ ਬੈਨਰ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਸੁਨੀਲ ਜੈਨ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਉਨ੍ਹਾਂ ਸਾਰਿਆਂ ਨੂੰ ਬਸੰਤ ਪੰਚਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਉਪਰੰਤ ਆਪਣੇ ਪਰਿਵਾਰ ਸਮੇਤ ਮਾਂ ਸਰਸਵਤੀ ਦੀ ਪੂਜਾ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਦਕਿ ਸਕੂਲ ਪਿ੍ੰ. ਪੂਨਮ ਸ਼ਰਮਾ ਨੇ ਬਸੰਤ ਪੰਚਮੀ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਸਾਰੇ ਵਿਦਿਆਰਥੀਆਂ ਦੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ | ਇਸੇ ਦੌਰਾਨ ਅਕਾਦਮਿਕ, ਕਲਾ ਤੇ ਹੋਰਨਾਂ ਗਤੀਵਿਧੀਆਂ 'ਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਸੁਨੀਲ ਜੈਨ ਵਲੋਂ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਪ੍ਰੋਗਰਾਮ ਦੇ 'ਚ ਪਿ੍ੰ. ਪੂਨਮ ਸ਼ਰਮਾ ਨੇ ਸਾਰੇ ਮਾਪਿਆਂ ਤੇ ਮਹਿਮਾਨਾਂ ਦਾ ਸਹਿਯੋਗ ਦੇਣ ਬਦਲੇ ਉਚੇਚੇ ਤੌਰ 'ਤੇ ਧੰਨਵਾਦ ਕੀਤਾ |