07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

24 ਘੰਟਿਆਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 25-01-2026
ਐੱਸ. ਏ. ਐੱਸ. ਨਗਰ, 24 ਜਨਵਰੀ (ਪ੍ਰੋ. ਅਵਤਾਰ ਸਿੰਘ)-ਪਿਛਲੇ 24 ਘੰਟਿਆਂ ਤੋਂ ਮੁਹਾਲੀ ਅਤੇ ਖਰੜ ਇਲਾਕੇ ਦੇ ਪਿੰਡਾਂ ਅੰਦਰ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਖੇਤਰ ਦੇ ਵਸਨੀਕ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਬੀਤੇ ਕੱਲ੍ਹ ਆਏ ਮੀਂਹ ਅਤੇ ਹਨ੍ਹੇਰੀ ਤੋਂ ਬਾਅਦ ਇਲਾਕੇ ਦੇ ਪਿੰਡਾਂ ਅੰਦਰ ਬਿਜਲੀ ਸਪਲਾਈ ਠੱਪ ਹੋ ਗਈ ਸੀ ਜੋ ਕਿ 24 ਘੰਟਿਆਂ ਤੋਂ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਬਹਾਲ ਨਹੀਂ ਹੋ ਸਕੀ | ਬਿਜਲੀ ਬੰਦ ਹੋਣ ਕਾਰਨ ਪਿੰਡਾਂ ਅੰਦਰ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਾਂ-ਕਾਰਾਂ 'ਚ ਭਾਰੀ ਔਕੜ ਪੇਸ਼ ਆ ਰਹੀ ਹੈ, ਪਰ ਇਸ ਸਭ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਹੁਣ ਤੱਕ ਸਾਰ ਨਹੀਂ ਲਈ | ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਕੋਲੋਂ ਜਲਦ ਤੋਂ ਜਲਦ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ |


Ad Position 22
No active advertisement
ਪਿਛਲੀ ਖ਼ਬਰ ਸੈਕਟਰ-18 'ਚ ਐਸ.ਬੀ.ਆਈ. ਬੈਂਕ ਅੱਗੇ ਬੇਹੋਸ਼ ਹਾਲਤ 'ਚ ਮਿਲਿਆ ਵਿਅਕਤੀ <br/> ਅਗਲੀ ਖ਼ਬਰ ਆਈ. ਟੀ. ਸਿਟੀ ਦੇ ਅਲਾਟੀਆਂ ਤੋਂ ਇਨਹਾਂਸਮੈਂਟ ਚਾਰਜ ਕਰਨਾ ਲੋਕਾਂ ਨਾਲ ਧੋਖਾ : ਡਿਪਟੀ ਮੇਅਰ ਬੇਦੀ <br/>
Ad Position 24
No active advertisement