07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੈਕਟਰ-18 'ਚ ਐਸ.ਬੀ.ਆਈ. ਬੈਂਕ ਅੱਗੇ ਬੇਹੋਸ਼ ਹਾਲਤ 'ਚ ਮਿਲਿਆ ਵਿਅਕਤੀ <br/>

Ad Position 21
No active advertisement
ਅਜੀਤ ਡੈਸਕ 25-01-2026
ਚੰਡੀਗੜ੍ਹ, 24 ਜਨਵਰੀ (ਕਪਿਲ ਵਧਵਾ) -ਚੰਡੀਗੜ੍ਹ ਦੇ ਸੈਕਟਰ-18 ਸਥਿਤ ਐਸ.ਬੀ.ਆਈ ਬੈਂਕ ਦੇ ਸਾਹਮਣੇ ਇਕ ਵਿਅਕਤੀ ਬੇਹੋਸ਼ ਹਾਲਤ ਵਿਚ ਪਿਆ ਮਿਲਣ ਨਾਲ ਇਲਾਕੇ ਵਿਚ ਹੜਕੰਪ ਮੱਚ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-19 ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਤ ਘੋਸ਼ਿਤ ਕਰ ਦਿੱਤਾ | ਪੁਲਿਸ ਵਲੋਂ ਕੀਤੀ ਗਈ ਜਾਂਚ ਦੌਰਾਨ ਮਿ੍ਤਕ ਦੀ ਪਛਾਣ ਤਰੁਨ (35 ਸਾਲ) ਵਜੋਂ ਹੋਈ ਹੈ | ਮਿ੍ਤਕ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਤਰੁਨ ਪੀਲੀਆ ਦੀ ਬਿਮਾਰੀ ਨਾਲ ਪੀੜਤ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ | ਇਸ ਤੋਂ ਇਲਾਵਾ ਉਹ ਸ਼ਰਾਬ ਪੀਣ ਦਾ ਆਦੀ ਵੀ ਸੀ | ਪੁਲਿਸ ਨੇ ਕਾਨੂੰਨੀ ਕਾਰਵਾਈ ਪੂਰੀ ਕਰਦੇ ਹੋਏ ਮਿ੍ਤਕ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ | ਪੁਲਿਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ | ਮਾਮਲੇ ਸਬੰਧੀ ਅਗਲੀ ਜਾਂਚ ਜਾਰੀ ਹੈ | ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ-27 ਸਥਿਤ ਮੇਅਰ ਦੇ ਵਾਰਡ ਵਿਚ ਸ਼ਨਿੱਚਰਵਾਰ ਸਵੇਰੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਲਾਸ਼ ਪਾਰਕ ਦੇ ਅੰਦਰ ਬਣੇ ਇਕ ਸ਼ੈੱਡ ਵਿਚ ਮਿਲੀ | ਸਵੇਰੇ ਸੈਰ ਲਈ ਆਏ ਲੋਕਾਂ ਨੇ ਜਦੋਂ ਉਸਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬੇਸੁੱਧ ਮਿਲਿਆ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਸੂਚਨਾ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਸ਼ਵ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ | ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਿ੍ਤਕ ਰਾਤ ਸਮੇਂ ਪਾਰਕ ਵਿਚ ਹੀ ਸੋ ਰਿਹਾ ਸੀ | ਪੁਲਿਸ ਵਲੋਂ ਆਲੇ-ਦੁਆਲੇ ਦੇ ਲੋਕਾਂ ਅਤੇ ਸਥਾਨਕ ਨਿਵਾਸੀਆਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਮਿ੍ਤਕ ਦੀ ਪਛਾਣ ਅਤੇ ਘਟਨਾ ਸਬੰਧੀ ਪੂਰੀ ਜਾਣਕਾਰੀ ਮਿਲ ਸਕੇ | ਸ਼ੁਰੂਆਤੀ ਜਾਂਚ ਅਨੁਸਾਰ ਉਸਦੀ ਠੰਢ ਕਾਰਨ ਮੌਤ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ | ਪੁਲਿਸ ਨੇ ਲਾਸ਼ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਉਪਦੇਸ਼ਾਂ ਤੇ ਬਲੀਦਾਨ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ 24 ਘੰਟਿਆਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ <br/>
Ad Position 24
No active advertisement