07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਿਗਮ ਨੇ 1600 ਕਿਲੋਗ੍ਰਾਮ ਪਾਬੰਦੀਸ਼ੁਦਾ ਲਿਫ਼ਾਫ਼ੇ ਕੀਤੇ ਜ਼ਬਤ <br/>

Ad Position 21
No active advertisement
ਅਜੀਤ ਡੈਸਕ 25-01-2026
ਚੰਡੀਗੜ੍ਹ, 24 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)- ਨਗਰ ਨਿਗਮ ਚੰਡੀਗੜ੍ਹ ਵਲੋਂ ਅੱਜ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 1600 ਕਿਲੋਗ੍ਰਾਮ ਪਲਾਸਟਿਕ ਦੇ ਪਬੰਦੀਸ਼ੁਦਾ ਲਿਫ਼ਾਫ਼ੇ ਜ਼ਬਤ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਗਰ ਨਿਗਮ ਵਲੋਂ ਸਖ਼ਤ ਆਦੇਸ਼ ਜਾਰੀ ਕੀਤੇ ਹਨ | ਇਸ ਲਈ ਵੱਖ ਵੱਖ ਥਾਵਾਂ 'ਤੇ ਨਿਗਮ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਅੱਜ ਟੀਮਾਂ ਵਲੋਂ ਉਦਯੋਗਿਕ ਖੇਤਰ ਫ਼ੇਜ਼ 2 ਚੰਡੀਗੜ੍ਹ ਵਿਚ ਛਾਪੇਮਾਰੀ ਕਰਕੇ ਵੱਖ ਵੱਖ ਦੁਕਾਨਾਂ ਤੋਂ 1600 ਕਿਲੋਗ੍ਰਾਮ ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਕੀਤੇ ਹਨ | ਕਮਿਸ਼ਨਰ ਨੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲਿਆਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਈਕੋ ਸਿਟੀ-1 ਨਿਊ ਚੰਡੀਗੜ੍ਹ ਵਿਖੇ ਵੱਡੇ ਤੜਕੇ ਚੋਰਾਂ ਨੇ ਕਈ ਸ਼ੋਅਰੂਮਾਂ ਨੂੰ ਬਣਾਇਆ ਨਿਸ਼ਾਨਾ <br/> ਅਗਲੀ ਖ਼ਬਰ ਰਾਜਧਾਨੀ ਚੰਡੀਗੜ੍ਹ 'ਚ ਮੇਅਰ ਚੋਣਾਂ ਤੋਂ ਪਹਿਲਾਂ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ <br/>
Ad Position 24
No active advertisement