23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬੱਚੇ ਨੂੰ ਕ੍ਰੇਚ ਤੋਂ ਅਗਵਾ ਕਰਨ ਮਗਰੋਂ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 26-01-2026
ਪੰਚਕੂਲਾ, 25 ਜਨਵਰੀ (ਕਪਿਲ)-ਪੰਚਕੂਲਾ 'ਚ ਇਕ ਸਾਲ ਦੇ ਮਾਸੂਮ ਬੱਚੇ ਨੂੰ ਕ੍ਰੇਚ ਤੋਂ ਅਗਵਾ ਕਰਨ ਤੋਂ ਬਾਅਦ ਗਲਾ ਘੁੱਟ ਕੇ ਉਸਦਾ ਕਤਲ ਕਰਨ ਦੇ ਮਾਮਲੇ 'ਚ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਅਜੈ ਦੇ ਰੂਪ 'ਚ ਹੋਈ ਹੈ ਜੋ ਪਹਿਲਾਂ ਤੋਂ ਵਿਆਹਿਆ ਹੋਇਆ ਹੈ ਅਤੇ ਆਟੋ ਰਿਕਸ਼ਾ ਚਲਾਉਂਦਾ ਹੈ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਕਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਇਕ ਸਾਲ ਦੇ ਬੱਚੇ ਦੇ ਅਗਵਾ ਕਰਨ ਅਤੇ ਹੱਤਿਆ ਕਰਨ ਵਾਲਾ ਮੁਲਜ਼ਮ ਬੱਚੇ ਦੀ ਮਾਂ ਦੇ ਸੰਪਰਕ 'ਚ ਸੀ ਅਤੇ ਦੋਹਾਂ ਵਿਚਕਾਰ ਨਾਜਾਇਜ਼ ਸੰਬੰਧ ਸਨ | ਉਨ੍ਹਾਂ ਦੋਹਾਂ ਦੇ ਰਾਹ ਤੋਂ ਬੱਚੇ ਨੂੰ ਹਟਾਉਣ ਲਈ ਮੁਲਜ਼ਮ ਨੇ ਉਸਨੂੰ ਅਗਵਾ ਕਰਕੇ ਗਲਾ ਘੁੱਟ ਕੇ ਮਾਰ ਦਿੱਤਾ ਅਤੇ ਬਾਅਦ 'ਚ ਲਾਸ਼ ਨੂੰ ਥੈਲੇ 'ਚ ਪਾ ਕੇ ਸੁੱਟ ਦਿੱਤਾ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸੀ. ਸੀ. ਟੀ. ਵੀ. ਕੈਮਰਿਆਂ ਜਾਂਚ 'ਚ ਆਰੋਪੀ ਬੱਚੇ ਨੂੰ ਲੈ ਜਾਂਦਾ ਹੋਇਆ ਨਜ਼ਰ ਆਇਆ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਉਸਦੀ ਭਾਲ ਕਰ ਉਸਨੂੰ ਗਿ੍ਫਤਾਰ ਕਰ ਲਿਆ ਗਿਆ | ਏ. ਸੀ. ਪੀ. ਕਰਾਈਮ ਨੇ ਦੱਸਿਆ ਕਿ ਗਿ੍ਫ਼ਤਾਰੀ ਤੋਂ ਬਾਅਦ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸਨੇ ਬੱਚੇ ਦੀ ਹੱਤਿਆ ਕਰ ਦਿੱਤੀ ਹੈ, ਜਿਸਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਘਟਨਾ ਵਾਲੀ ਥਾਂ 'ਤੇ ਲੈ ਗਈ, ਜਿਥੋਂ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ | ਪੁਲਿਸ ਮੁਤਾਬਕ ਗਿ੍ਫ਼ਤਾਰ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ | ਰਿਮਾਂਡ ਦੌਰਾਨ ਇਸ ਅਗਵਾ ਕਰਨ ਅਤੇ ਹੱਤਿਆ ਮਾਮਲੇ 'ਚ ਹੋਰ ਕੌਣ-ਕੌਣ ਸ਼ਾਮਿਲ ਹਨ, ਇਸ ਬਾਰੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ |


Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਤੂਫ਼ਾਨ, ਕੌਂਸਲਰਾਂ ਦੀ ਘੇਰਾਬੰਦੀ 'ਚ ਜੁਟੀਆਂ ਪਾਰਟੀਆਂ <br/> ਅਗਲੀ ਖ਼ਬਰ ਪੰਜਾਬੀਆਂ ਨੂੰ ਵੱਧ ਅਧਿਕਾਰ 'ਰੰਗਲੇ ਪੰਜਾਬ' ਵੱਲ ਵਧਦੇ ਕਦਮ-ਭਗਵੰਤ ਮਾਨ <br/>
Ad Position 24