24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ- ਡਾ. ਬਲਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਪੁਰਾ (ਪਟਿਆਲਾ) ਦੇ ਸਿਵਲ ਹਸਪਤਾਲ ਵਿਖੇ ਅਤੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਪੱਟੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ ਮੁਹਿੰਮ ਦੀ ਅਗਵਾਈ ਕੀਤੀ | ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ |
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿਚ ਲਾਗੂ ਹੋ ਚੁੱਕੀ ਹੈ | ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿਚ ਇਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ |
ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ |

Ad Position 22
No active advertisement
ਪਿਛਲੀ ਖ਼ਬਰ ਮੌਤ ਦਾ ਕਾਰਨ ਬਣ ਰਹੇ ਧਾਗੇ ਨੂੰ ਰੋਕਣ 'ਚ ਨਾਕਾਮ ਰਹੀ ਸਰਕਾਰ ਨਸ਼ਾ ਕਿਥੋਂ ਰੋਕ ਲਵੇਗੀ- ਅਮਨਜੋਤ ਕੌਰ ਰਾਮੂਵਾਲੀਆ <... ਅਗਲੀ ਖ਼ਬਰ ਰਾਸ਼ਟਰੀ ਵੋਟਰ ਦਿਵਸ ਮੌਕੇ ਚੰਡੀਗੜ੍ਹ 'ਚ ਮਨਾਇਆ ਗਿਆ ਸੂਬਾ ਪੱਧਰੀ ਸਮਾਗਮ <br/>
Ad Position 24