26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਗਣਤੰਤਰ ਦਿਵਸ ਸੰਬੰਧੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਸੁਖਵਿੰਦਰ ਸਿੰਘ ਸ਼ਾਨ) - ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਗਣਤੰਤਰ ਦਿਵਸ ਸੰਬੰਧੀ ਅੱਜ ਟੈਗੋਰ ਥੀਏਟਰ ਵਿਚ ਸੱਭਿਆਚਾਰਕ ਸਮਾਗਮ ਕਰਾਇਆ ਗਿਆ, ਜਿਸ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਆਪਣੇ ਸੰਬੋਧਨ ਦੌਰਾਨ ਪ੍ਰਸ਼ਾਸਨ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੀ ਮਹੱਤਤਾ ਅਤੇ ਵਿਸ਼ੇਸ਼ਤਾਵਾਂ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸੰਵਿਧਾਨ ਲੋਕਤੰਤਰ, ਏਕਤਾ ਅਤੇ ਸਮਾਜਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹੈ | ਪ੍ਰਸਾਦ ਨੇ ਪ੍ਰਧਾਨ ਮੰਤਰੀ ਦੀ ਦੂਰ ਦਿ੍ਸ਼ਟੀ ਦਾ ਵਰਣਨ ਕਰਦਿਆਂ ਕਿਹਾ ਕਿ 'ਵਿਕਸਤ ਭਾਰਤ 2047' ਆਜ਼ਾਦੀ ਦੇ ਸ਼ਤਾਬਦੀ ਸਾਲ ਤੱਕ ਦੇਸ਼ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਸੰਕਲਪ ਹੈ | ਗਣਤੰਤਰ ਦਿਵਸ ਦੇ ਇਸ ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ, ਸੱਭਿਆਚਾਰਕ ਵਿਭਿੰਨਤਾ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਕਲਾਕਾਰੀ ਰਾਹੀਂ ਪ੍ਰਭਾਵਸ਼ਾਲੀ ਰੂਪ ਵਿਚ ਪੇਸ਼ ਕੀਤਾ | ਸੇਂਟ ਜੋਸਿਫ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਿੱਖਿਆ ਦੇ ਮਹੱਤਵ ਨੂੰ ਦਰਸਾਉਂਦਾ ਇੱਕ ਨਾਟਕ ਖੇਡਿਆ ਗਿਆ ਅਤੇ ਇਸ 'ਚ ਦਿਖਾਇਆ ਗਿਆ ਕਿ ਸੰਵਿਧਾਨ ਲਾਗੂ ਹੋਣ ਕਰਕੇ ਹੀ ਕੁੜੀਆਂ ਤੇ ਮੁੰਡਿਆਂ ਨੂੰ ਸਿੱਖਿਆ ਪ੍ਰਾਪਤੀ ਦਾ ਹੱਕ ਪ੍ਰਾਪਤ ਹੋਇਆ ਹੈ | ਇਸ ਮੌਕੇ ਸਿੱਖਿਆ ਵਿਭਾਗ ਦੀ ਸਿੱਖਿਆ ਸਕੱਤਰ ਪ੍ਰੇਰਣਾ ਪੁਰੀ, ਸਕੂਲ ਸਿੱਖਿਆ ਦੇ ਡਾਇਰੈਕਟਰ ਨਿਤੀਸ਼ ਸਿੰਗਲਾ, ਲੋਕ ਸੰਪਰਕ ਨਿਰਦੇਸ਼ਕ ਰਾਜੀਵ ਤਿਵਾੜੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਲੀਕਾਨ ਵੈਲੀ (ਅਮਰੀਕਾ) ਦੇ ਮਾਹਿਰ ਉਦਮੀ ਕਨਵਲ ਰੇਖੀ ਵਲੋਂ ਆਪਣੀ ਕਿਤਾਬ 'ਦ ਗ੍ਰਾਊਾਡਬ੍ਰੇਕਰ' ਲੋਕ ਅਰਪਣ <br/> ਅਗਲੀ ਖ਼ਬਰ ਕਾਂਗਰਸ ਵਲੋਂ ਸੱਜਣ ਕੁਮਾਰ ਨੂੰ ਮਿਲੀ ਰਾਹਤ ਦਾ ਪੋਸਟਰ ਲਗਵਾ ਕੇ ਜਸ਼ਨ ਮਨਾਏ ਜਾਣਾ ਨਿੰਦਣਯੋਗ-ਬੱਲੀਏਵਾਲ <br/>
Ad Position 24