ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੁਧੀਰ ਰਾਣਾ ਨੂੰ ਡੇਰਾਬੱਸੀ ਹਲਕੇ ਦਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸੁਧੀਰ ਰਾਣਾ ਦੀ ਨਿਯੁਕਤੀ ਨਾਲ ਹਲਕੇ 'ਚ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਹਿੱਤਕਾਰੀ ਯੋਜਨਾਵਾਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਆਸ ਜਤਾਈ ਕਿ ਰਾਣਾ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣਾ ਫ਼ਰਜ਼ ਨਿਭਾਉਣਗੇ | ਇਸ ਭਰੋਸੇ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਰਾਣਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਹਿੱਤ ਲਈ ਸਦਾ ਤੱਤਪਰ ਰਹਿਣਗੇ ਤਾਂ ਜੋ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ | ਇਸ ਮੌਕੇ ਵੱਡੀ ਗਿਣਤੀ 'ਆਪ' ਆਗੂ ਅਤੇ ਵਰਕਰ ਮੌਜੂਦ ਸਨ |