ਮਾਜਰੀ, 25 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਸਥਿਤ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਬਸੰਤ ਪੰਚਮੀ ਸੰਬੰਧੀ ਸਮਾਰੋਹ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਸਤਨਾਮ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਨੂੰ ਮੁੱਖ ਰੱਖਦਿਆਂ ਸਕੂਲ ਦੀਆਂ ਛੋਟੀਆਂ ਜਮਾਤਾਂ ਦੇ ਵਿਦਿਆਰਥੀ ਆਪਣੇ ਘਰੋਂ ਪਤੰਗ ਬਣਾ ਕੇ ਲਿਆਏ ਸਨ, ਜਿਨ੍ਹਾਂ ਦੀ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਅਧਿਆਪਕਾਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਕਾਰਨ ਵਾਪਰ ਰਹੇ ਹਾਦਸਿਆਂ ਤੋਂ ਜਾਣੂ ਕਰਵਾਉਂਦਿਆਂ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਸੰਬੰਧੀ ਪ੍ਰੇਰਿਤ ਕੀਤਾ |