ਪੰਚਕੂਲਾ, 25 ਜਨਵਰੀ (ਕਪਿਲ)- ਪੰਚਕੂਲਾ ਦੇ ਆਈ. ਟੀ. ਬੀ. ਪੀ. ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ 'ਚ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ, ਜਿਨ੍ਹਾਂ 109 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਦੇਸ਼ ਭਰ 'ਚ 18ਵਾਂ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ ਤਹਿਤ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਇਸ ਰੁਜ਼ਗਾਰ ਮੇਲੇ ਨਾਲ ਜੁੜੇ ਹੋਏ ਸਨ | ਉਨ੍ਹਾਂ ਕਿਹਾ ਕਿ ਹੁਣ ਤੱਕ 11 ਲੱਖ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨੌਕਰੀ ਮਿਲ ਚੁੱਕੀ ਹੈ ਅਤੇ ਅੱਜ ਵੀ ਦੇਸ਼ ਭਰ 'ਚ 45 ਥਾਵਾਂ 'ਤੇ ਪ੍ਰਧਾਨ ਮੰਤਰੀ ਵਲੋਂ ਵੀਡੀਓ ਕਾਨਫ਼ਰੰਸਿੰਗ ਜ਼ਰੀਏ 61 ਹਜ਼ਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਕੇਂਦਰੀ ਮੰਤਰੀ ਮਨੋਹਰ ਲਾਲ ਨੇ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਉਹ ਇਸ ਕਾਰਜ ਦੌਰਾਨ ਸਹਿਯੋਗ ਦੇਣ ਬਦਲੇ ਆਈ. ਟੀ. ਬੀ. ਪੀ. ਦੇ ਨਵੇਂ ਡੀ. ਜੀ. ਪੀ. ਸ਼ਤਰੂਜੀਤ ਕਪੂਰ ਸਮੇਤ ਸਮੁੱਚੇ ਆਈ. ਟੀ. ਬੀ. ਪੀ. ਜਵਾਨਾਂ ਨੂੰ ਵੀ ਵਧਾਈ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸ਼ਤਰੂਜੀਤ ਕਪੂਰ ਦਾ ਪ੍ਰਸ਼ਾਸਨਿਕ ਅਨੁਭਵ ਬਹੁਤ ਵਧੀਆ ਹੈ | ਹਰਿਆਣਾ 'ਚ ਪਰਚੀ-ਖਰਚੀ ਦੇ ਮੁੱਦੇ 'ਤੇ ਮਨੋਹਰ ਲਾਲ ਨੇ ਕਿਹਾ ਕਿ ਇਹ ਪ੍ਰਥਾ ਹੁਣ ਬੰਦ ਹੋ ਚੁੱਕੀ ਹੈ | ਪਹਿਲਾਂ ਯੋਗਤਾ ਦੇ ਆਧਾਰ 'ਤੇ ਨੌਕਰੀ ਨਾ ਮਿਲਣ ਕਾਰਨ ਨੌਜਵਾਨ ਪੜ੍ਹਾਈ 'ਚ ਰੁਚੀ ਨਹੀਂ ਲੈਂਦੇ ਸਨ, ਪਰ ਹੁਣ ਬਿਨਾਂ ਪਰਚੀ ਤੇ ਬਿਨਾਂ ਖਰਚੇ ਨੌਕਰੀ ਮਿਲ ਰਹੀ ਹੈ, ਜਿਸ ਨਾਲ ਨੌਜਵਾਨ ਪੜ੍ਹਾਈ ਵੱਲ ਧਿਆਨ ਦੇ ਰਹੇ ਹਨ | ਇਸੇ ਦੌਰਾਨ ਪੰਜਾਬ 'ਚ ਸਰਹਿੰਦ ਨੇੜੇ ਰੇਲਵੇ ਟਰੈਕ 'ਤੇ ਹੋਏ ਧਮਾਕੇ ਅਤੇ ਕਾਨੂੰਨ-ਵਿਵਸਥਾ ਬਾਰੇ ਗੱਲਬਾਤ ਕਰਦਿਆਂ ਮਨੋਹਰ ਲਾਲ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਚਿੰਤਾ ਦਾ ਵਿਸ਼ਾ ਹੈ | ਪੰਜਾਬ ਸਰਕਾਰ ਦਾ ਧਿਆਨ ਸਮਾਜ ਦੀ ਸੁਰੱਖਿਆ ਵੱਲ ਨਹੀਂ ਹੈ | ਪੰਜਾਬ ਤੋਂ ਲਗਾਤਾਰ ਮਾੜੀਆਂ ਖ਼ਬਰਾਂ ਆ ਰਹੀਆਂ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਗਰੂਕ ਹੋ ਰਹੀ ਹੈ ਅਤੇ ਉਮੀਦ ਹੈ ਕਿ ਲੋਕ ਜ਼ਿੰਮੇਵਾਰ ਸਰਕਾਰ ਨੂੰ ਮੌਕਾ