29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ਾਸਤਰੀ ਮਾਡਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-01-2026
ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਅੱਜ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਪਿ੍ੰ. ਆਰ. ਬਾਲਾ ਨੇ ਦੱਸਿਆ ਕਿ ਇਸ ਦਿਨ ਦਾ ਸੰਬੰਧਤ ਵਿਸ਼ੇਸ਼ ਤੌਰ 'ਤੇ ਸਿੱਖਿਆ ਅਤੇ ਸੰਗੀਤ ਦੇ ਖੇਤਰ ਨਾਲ ਮੰਨਿਆ ਜਾਂਦਾ ਹੈ ਅਤੇ ਇਸੇ ਕਾਰਨ ਗਿਆਨ ਦੀ ਦੇਵੀ ਮਾਂ ਸਰਸਵਤੀ ਦੀ ਮੂਰਤੀ ਅੱਗੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਵਿੱਦਿਆ ਅਤੇ ਗਿਆਨ ਵਿਚ ਵਾਧਾ ਕਰਨ ਦਾ ਪ੍ਰਣ ਵੀ ਲਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਸੰਗੀਤ, ਨਾਚ ਅਤੇ ਕਵਿਤਾਵਾਂ ਪੇਸ਼ ਕਰਕੇ ਸਕੂਲ ਵਿਚ ਰੂਹਾਨੀ ਮਾਹੌਲ ਪੈਦਾ ਕੀਤਾ ਗਿਆ | ਸਕੂਲ ਪਿ੍ੰ. ਆਰ. ਬਾਲਾ ਨੇ ਬੱਚਿਆਂ ਨੂੰ ਇਸ ਰੁੱਤ ਦੀ ਇਤਿਹਾਸਕ ਮਹਾਨਤਾ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਇਸ ਦਿਨ ਦਾ ਸੰਬੰਧ ਬਾਲ ਹਕੀਕਤ ਰਾਏ ਧਰਮੀ ਦੀ ਸ਼ਹੀਦੀ ਨਾਲ ਵੀ ਹੈ ਅਤੇ ਬਸੰਤ ਪੰਚਮੀ ਸਿਰਫ਼ ਰੰਗਾਂ ਦਾ ਤਿਉਹਾਰ ਨਹੀਂ, ਬਲਕਿ ਇਹ ਸਮਾਜ ਵਿਚ ਬਿਹਤਰੀਨ ਸਿੱਖਿਆ, ਸੰਸਕਾਰ ਅਤੇ ਚੰਗੇ ਕੰਮਾਂ ਦੀ ਪ੍ਰੇਰਨਾ ਦਾ ਦਿਨ ਹੈ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਗੇਟ ਨੰਬਰ-3 ਰਾਹੀਂ ਬਾਹਰੀ ਲੋਕਾਂ ਦੇ ਦਾਖ਼ਲੇ 'ਤੇ ਹੋਵੇਗੀ ਪਾਬੰਦੀ <br/> ਅਗਲੀ ਖ਼ਬਰ ਟ੍ਰਾਈ-ਸਿਟੀ ਫੋਟੋ ਆਰਟ ਸੁਸਾਇਟੀ ਵਲੋਂ ਦੋ-ਰੋਜ਼ਾ 'ਦਿ੍ਸ਼ਟੀ-2026' ਨੂੰ ਲੈ ਕੇ ਲੋਕਾਂ 'ਚ ਉਤਸ਼ਾਹ <br/>
Ad Position 24