ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)- ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਬੋਰਡ ਵਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ, ਬਾਸਕਟਬਾਲ, ਚੈਂਸ (ਪੁਰਸ਼ ਤੇ ਮਹਿਲਾ) ਅਤੇ ਕਿ੍ਕਟ (ਮੈਨ) ਟੂਰਨਾਮੈਂਟ 17 ਤੋਂ 28 ਫਰਵਰੀ, 2026 ਤੱਕ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਟੂਰਨਾਮੈਂਟਾਂ ਵਿਚ ਪੰਜਾਬ ਦੇ ਖਿਡਾਰੀਆਂ ਦੀ ਸਿਲੈੱਕਸ਼ਨ ਲਈ ਟਰਾਇਲ 29 ਜਨਵਰੀ, 2026 ਨੂੰ ਸਵੇਰੇ 11 ਵਜੇ ਲਏ ਜਾਣਗੇ | ਪੁਰਸ਼ ਅਤੇ ਮਹਿਲਾ ਦੀਆਂ ਹਾਕੀ ਦੀਆਂ ਟੀਮਾਂ ਲਈ ਟਰਾਈਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਜਦਕਿ ਬਾਸਕਟਬਾਲ ਅਤੇ ਚੈੱਸ ਦੀਆਂ ਟੀਮਾਂ ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਲਏ ਜਾਣਗੇ | ਇਸੇ ਤਰ੍ਹਾਂ ਪੁਰਸ਼ ਕਿ੍ਕਟ ਦੀਆਂ ਟੀਮਾਂ ਲਈ ਟਰਾਈਲ ਪ੍ਰੈਕਟਿਸ ਗਰਾਊਾਡ, ਪੀ.ਸੀ.ਏ. ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ ਵਿਖੇ ਲਏ ਜਾਣਗੇ | ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰ.ਪੀ.ਐੱਫ/ਸੀ.ਆਈ.ਐੱਸ.ਐੱਫ/ਬੀ.ਐਸ.ਐਫ./ਆਈ.ਟੀ.ਬੀ.ਪੀ ਅਤੇ ਐੱਨ.ਐੱਸ.ਜੀ. ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫ਼ਤਰਾਂ ਵਿਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਹਿੱਸੇ ਲੈ ਸਕਦੇ ਹਨ | ਇਸ ਟੂਰਨਾਮੈਂਟ ਵਿਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉੱਤੇ ਕੀਤੀ ਜਾਵੇਗੀ |