07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮਾਨ ਸਰਕਾਰ ਦਾ 'ਗੈਂਗਸਟਰਾਂ ਤੇ ਵਾਰ' ਲਗਾਤਾਰ ਜਾਰੀ, 3,520 ਗਿ੍ਫ਼ਤਾਰ,1599 ਹਿਰਾਸਤ ਵਿਚ <br/>

Ad Position 21
No active advertisement
ਅਜੀਤ ਡੈਸਕ 31-01-2026
ਚੰਡੀਗੜ੍ਹ, 30 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਨੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਬਿਨਾਂ ਕਿਸੇ ਸਮਝੌਤੇ ਦੇ ਨਿਰੰਤਰ ਕਾਰਵਾਈ ਸ਼ੁਰੂ ਕੀਤੀ ਹੋਈ ਹੈ ਤੇ ਇਸ ਦੇ ਸਪੱਸ਼ਟ ਨਤੀਜੇ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੇ ਹਨ | ਪੰਨੂ ਨੇ ਜਾਣਕਾਰੀ ਦਿੱਤੀ ਕਿ ਸੂਬੇ ਭਰ ਵਿਚ ਮਾਰੇ ਗਏ ਛਾਪਿਆਂ ਦੌਰਾਨ ਹੁਣ ਤੱਕ 3,520 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, 1,599 ਨੂੰ ਅਹਿਤਿਆਤ ਵਜੋਂ ਨਜ਼ਰਬੰਦ ਕੀਤਾ ਗਿਆ ਹੈ ਤੇ 104 ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ਜਾਰੀ ਹੈ ਤੇ ਇਹ ਬਿਨਾਂ ਰੁਕੇ ਜਾਰੀ ਰਹੇਗੀ | ਗੈਂਗਸਟਰਾਂ ਨੂੰ ਪਨਾਹ ਦੇਣ ਜਾਂ ਉਨ੍ਹਾਂ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੰਨੂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੰਗਠਿਤ ਅਪਰਾਧਾਂ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ, ਉੱਥੇ ਅਕਾਲੀ ਦਲ ਬਾਦਲ ਦੇ ਆਗੂ ਗੈਂਗਸਟਰ ਪਰਿਵਾਰਾਂ ਨਾਲ ਖੁੱਲ੍ਹੇਆਮ ਮਿਲ ਕੇ ਇਸ ਤੋਂ ਉਲਟ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦਾ ਇਤਿਹਾਸ ਅਜਿਹੀਆਂ ਘਟਨਾਵਾਂ ਨਾਲ ਭਰਿਆ ਪਿਆ ਹੈ ਜਿੱਥੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਸੁਰੱਖਿਆ ਅਤੇ ਹੱਲਾਸ਼ੇਰੀ ਦਿੱਤੀ ਗਈ | 1978, 1984, 1989, 1996 ਅਤੇ 2015 ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਪੰਨੂ ਨੇ ਕਿਹਾ ਕਿ ਉਹੀ ਪੁਰਾਣਾ ਸਿਲਸਿਲਾ ਦੁਹਰਾਇਆ ਜਾ ਰਿਹਾ ਹੈ | ਪੰਨੂ ਨੇ ਪੰਜਾਬ ਵਿਚ ਗੈਂਗਸਟਰਵਾਦ ਦੇ ਉਭਾਰ ਵਾਲੀਆਂ ਪ੍ਰਮੁੱਖ ਘਟਨਾਵਾਂ ਨੂੰ ਯਾਦ ਕੀਤਾ, ਜਿਸ ਵਿਚ ਅੰਮਿ੍ਤਸਰ ਵਿਚ ਇਕ ਪੁਲਿਸ ਅਧਿਕਾਰੀ ਦਾ ਆਪਣੀ ਧੀ ਨੂੰ ਬਚਾਉਣ ਦੌਰਾਨ ਸ਼ਰੇਆਮ ਕਤਲ, ਪੁਲਿਸ ਮੁਲਾਜ਼ਮਾਂ 'ਤੇ ਹਮਲੇ, ਅਗਵਾ ਅਤੇ ਨਾਭਾ ਜੇਲ੍ਹ ਬਰੇਕ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਪਿਛਲੀਆਂ ਸਰਕਾਰਾਂ ਦੌਰਾਨ ਗੈਂਗਸਟਰਾਂ ਤੇ ਸਿਆਸੀ ਸਰਪ੍ਰਸਤੀ ਵਿਚਾਲੇ ਡੂੰਘੇ ਗੱਠਜੋੜ ਨੂੰ ਬੇਨਕਾਬ ਕਰਦੀਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਬਾਦਲ ਨੇ ਝੂਠਾ ਬਿਰਤਾਂਤ ਪੇਸ਼ ਕਰਕੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਦਕਿ ਅਸਲ ਵਿਚ ਪਾਰਟੀ ਉਮੀਦਵਾਰ ਦੇ ਸਬੰਧ ਸਿੱਧੇ ਤੌਰ 'ਤੇ ਇਕ ਗੈਂਗਸਟਰ ਪਰਿਵਾਰ ਨਾਲ ਸਨ | ਪੰਨੂ ਨੇ ਅੰਮਿ੍ਤਸਰ ਵਿਚ ਅੰਮਿ੍ਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿਚ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਵੀ ਦਿਖਾਈਆਂ | ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਭੂਮਿਕਾ 'ਤੇ ਸਵਾਲ ਚੁੱਕਦਿਆਂ ਪੰਨੂ ਨੇ ਪੁੱਛਿਆ ਕਿ ਕੀ ਉਹ ਇਕ ਧਾਰਮਿਕ ਸੰਸਥਾ ਦੇ ਮੁਖੀ ਵਜੋਂ ਸਮਾਗਮ ਵਿਚ ਗਏ ਸਨ ਜਾਂ ਬਾਦਲ ਪਰਿਵਾਰ ਦੇ ਵਫ਼ਾਦਾਰ ਵਜੋਂ? ਪੰਨੂ ਨੇ ਕਿਹਾ ਕਿ ਜੇਕਰ ਉਹ ਬਾਦਲ ਸਮਰਥਕ ਵਜੋਂ ਗਏ ਸਨ, ਤਾਂ ਲੋਕ ਸਮਝ ਜਾਣਗੇ, ਪਰ ਜੇਕਰ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਗਏ ਸਨ, ਤਾਂ ਇਹ ਬਹੁਤ ਹੀ ਇਤਰਾਜ਼ਯੋਗ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਕਾਨੂੰਨ ਵਿਵਸਥਾ 'ਤੇ ਕੋਈ ਸਮਝੌਤਾ ਨਹੀਂ ਕਰੇਗੀ ਤੇ ਕਿਸੇ ਵੀ ਸਿਆਸੀ ਦਬਾਅ ਜਾਂ ਗੈਂਗਸਟਰਾਂ ਦੀ ਹਮਾਇਤ ਨੂੰ ਪੰਜਾਬ ਨੂੰ ਦੁਬਾਰਾ ਅਸਥਿਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
30ਸੀਐਚਡੀ32


Ad Position 22
No active advertisement
ਪਿਛਲੀ ਖ਼ਬਰ ਐੱਸ. ਆਈ. ਆਰ. ਸ਼ੁਰੂ ਕਰਨ ਦੀ ਕੋਈ ਵੀ ਸੂਚਨਾ ਜਾਰੀ ਨਹੀਂ ਕੀਤੀ ਗਈ- ਸੀ. ਈ. ਓ. ਅਨਦਿੱਤਾ ਮਿੱਤਰਾ ਅਗਲੀ ਖ਼ਬਰ ਪੰਜ ਤੱਤਾਂ 'ਚ ਵਲੀਨ ਹੋਏ ਨਾਮੀ ਸਾਹਿਤਕਾਰ ਮਹਿੰਦਰ ਸਿੰਘ ਬਾਗੀ <br/>
Ad Position 24
No active advertisement