06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਸਾਕਾਰ ਕਰਨ ਨੂੰ ਕੰਮ ਕਰ ਰਹੀ ਸਰਕਾਰ- ਨਾਇਬ ਸੈਣੀ <br/>

Ad Position 21
No active advertisement
ਅਜੀਤ ਡੈਸਕ 31-01-2026
ਚੰਡੀਗੜ੍ਹ, 30 ਜਨਵਰੀ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਮਾਰਗਦਰਸ਼ਨ ਹੇਠ ਨੌਨ-ਸਟਾਪ ਹਰਿਆਣਾ ਸਰਕਾਰ 2047 ਤੱਕ ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ | ਮੁੱਖ ਮੰਤਰੀ ਚੰਡੀਗੜ੍ਹ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਬੋਲ ਰਹੇ ਸਨ | ਪਿਛਲੀ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦੇ ਹੋਏ, ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬੀਜੇਪੀ ਨੇ ਆਪਣੇ ਸੰਕਲਪ ਪੱਤਰ ਵਿਚ ਹਰਿਆਣਾ ਦੇ ਲੋਕਾਂ ਨਾਲ 217 ਵਾਅਦੇ ਕੀਤੇ ਸਨ | ਇਨ੍ਹਾਂ ਵਿਚੋਂ 54 ਵਾਅਦੇ ਪਹਿਲਾਂ ਹੀ ਪੂਰੇ ਹੋ ਚੁੱਕੇ ਹਨ, ਜਦੋਂ ਕਿ ਬਾਕੀ ਵਾਅਦਿਆਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ | ਇਸ ਦੇ ਉਲਟ, ਗੁਆਂਢੀ ਸੂਬਾ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਆਪਣੇ ਚੋਣਵੀਂ ਐਲਾਨਾਂ ਵਿਚ ਕੀਤੇ ਗਏ ਵਾਅਦੇ ਜ਼ਿਆਦਾਤਰ ਕਾਗ਼ਜ਼ਾਂ 'ਤੇ ਹੀ ਰਹਿ ਗਏ ਹਨ | ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਪ ਪਾਰਟੀ ਨੇ ਚੋਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ, ਪਰ ਉਨ੍ਹਾਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦਾ ਨੌਜੁਆਨ ਅੱਜ ਨਸ਼ੇ ਦੀ ਗਿ੍ਫ਼ਤ ਵਿਚ ਹੈ, ਰੁਜ਼ਗਾਰ ਦੇ ਮੌਕੇ ਨਹੀਂ ਹਨ, ਅਤੇ ਲੋਕ ਉੱਥੇ ਦੀ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬੀਜੇਪੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਦਾ ਫ਼ੈਸਲਾ ਲੈ ਚੁੱਕੇ ਹਨ | ਹਰਿਆਣਾ ਸਰਕਾਰ ਦੀ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਸਾਰੀ ਫ਼ਸਲਾਂ ਦੀ ਖ਼ਰੀਦ ਘੱਟੋ ਘੱਟ ਸਹਾਇਕ ਮੁੱਲ (ਐੱਮ.ਐੱਸ.ਪੀ) 'ਤੇ ਕੀਤੀ ਜਾਂਦੀ ਹੈ ਤੇ ਭੁਗਤਾਨ 48 ਘੰਟੇ ਦੇ ਅੰਦਰ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੀਤਾ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪਾਰਦਰਸ਼ਤਾ ਯਕੀਨੀ ਹੋਈ ਹੈ ਅਤੇ ਸਰਕਾਰ 'ਤੇ ਕਿਸਾਨਾਂ ਦਾ ਭਰੋਸਾ ਵਧਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ 1.80 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ 500 ਰੁਪਏ ਵਿਚ ਐਲ.ਪੀ.ਜੀ ਸਿਲੈਂਡਰ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿਚ ਲਗਪਗ 15 ਲੱਖ ਮਹਿਲਾਵਾਂ ਨੰੂ ਲਾਭ ਹੋਇਆ ਹੈ | ਸਿਹਤ ਸਬੰਧਿਤ ਸੁਧਾਰਾਂ 'ਤੇ ਬੋਲਦੇ ਹੋਏ, ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਹੈਲਥ ਸਰਵਿਸ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਪਹਿਲਾਂ, ਮਰੀਜਾਂ ਨੂੰ ਹਰ ਡਾਇਲਸਿਸ ਸੈਸ਼ਨ 'ਤੇ 25 ਹਜ਼ਾਰ ਤੋਂ 30 ਹਜ਼ਾਰ ਰੁਪਏ ਖ਼ਰਚ ਕਰਨੇ ਪੈਂਦੇ ਸਨ, ਪਰ ਹੁਣ ਸਾਰੇ ਸਰਕਾਰੀ ਹਸਪਤਾਲਾਂ ਵਿਚ ਡਾਇਲੈਸਿਸ ਦਾ ਇਲਾਜ ਪੂਰੀ ਤਰ੍ਹਾ ਨਾਲ ਮੁਫ਼ਤ ਹੈ |


Ad Position 22
No active advertisement
ਪਿਛਲੀ ਖ਼ਬਰ ਪਿੰਡ ਨੇੜਿਓਾ ਮਿਲੀ ਹਸਪਤਾਲ 'ਚ ਦਾਖਲ ਵਿਅਕਤੀ ਦੀ ਲਾਸ਼ <br/> ਅਗਲੀ ਖ਼ਬਰ ਗੈਂਗਸਟਰਾਂ 'ਤੇ ਵਾਰ' ਦਾ 11ਵਾਂ ਦਿਨ ਪੰਜਾਬ ਪੁਲਿਸ ਨੇ 795 ਥਾਵਾਂ 'ਤੇ ਕੀਤੀ ਛਾਪੇਮਾਰੀ 3 ਹਥਿਆਰਾਂ ਸਮੇਤ 201 ਕਾਬੂ...
Ad Position 24
No active advertisement