06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਚੰਡੀਗੜ੍ਹ 'ਚ ਬਿਜਲੀ ਮੁਲਾਜ਼ਮਾਂ ਦੇ ਵੱਖ-ਵੱਖ ਦਫ਼ਤਰਾਂ ਵਿਚ ਕੀਤੀਆਂ ਗਈਆਂ ਰੋਸ ਰੈਲੀਆਂ <br/>

Ad Position 21
No active advertisement
ਅਜੀਤ ਡੈਸਕ 31-01-2026
ਚੰਡੀਗੜ੍ਹ, 30 ਜਨਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨੇ ਆਪਣੇ-ਆਪਣੇ ਦਫ਼ਤਰਾਂ ਦੇ ਸਾਹਮਣੇ ਰੋਸ ਰੈਲੀਆਂ ਕੀਤੀਆਂ | ਚੰਡੀਗੜ੍ਹ ਪ੍ਰਸ਼ਾਸਨ ਅਧੀਨ ਕੰਮ ਕਰਦੇ ਸਰਕਾਰੀ ਬਿਜਲੀ ਮੁਲਾਜ਼ਮਾਂ ਨੂੰ ਮੁਲਾਜ਼ਮਾਂ ਦੀ ਸਹਿਮਤੀ ਤੋਂ ਬਿਨਾਂ ਪ੍ਰਾਈਵੇਟ ਕੰਪਨੀ ਐਮੀਨੈਂਟ ਵਿਚ ਗੈਰ-ਕਾਨੂੰਨੀ ਢੰਗ ਨਾਲ ਧੱਕਣ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ | ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀ ਸਹਿਮਤੀ ਤੋਂ ਬਿਨਾਂ ਸਰਕਾਰੀ ਮੁਲਾਜ਼ਮਾਂ ਨੂੰ ਪ੍ਰਾਈਵੇਟ ਕੰਪਨੀ ਵਿਚ ਧੱਕ ਕੇ ਗੈਰ-ਕਾਨੂੰਨੀ ਕੰਮ ਕੀਤਾ ਹੈ ਤੇ 349 ਤੋਂ ਵੱਧ ਮੁਲਾਜ਼ਮਾਂ ਦੇ ਭਵਿੱਖ ਨਾਲ ਖੇਡਿਆ ਹੈ | ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਮਿਤ ਸਿੰਘ, ਅਮਰੀਕ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਸੰਯੁਕਤ ਸਕੱਤਰ ਕਸ਼ਮੀਰ ਸਿੰਘ, ਵਰਿੰਦਰ ਸਿੰਘ, ਵਿਨੈ ਪ੍ਰਸਾਦ, ਹਰਜਿੰਦਰ ਸਿੰਘ ਤੋਂ ਇਲਾਵਾ ਰਾਮ ਗੋਪਾਲ, ਭੂਪੇਂਦਰ ਸਿੰਘ, ਨਵਦੀਪ ਸਿੰਘ, ਨਵਨੀਤ ਸਿੰਘ, ਕੁਲਵਿੰਦਰ ਸਿੰਘ, ਪਾਨ ਸਿੰਘ, ਸੁਰਜੀਤ ਸਿੰਘ, ਅਜਮੇਰ ਸਿੰਘ, ਟੇਕਰਾਜ, ਸੁਰੇਂਦਰ ਸਿੰਘ ਆਦਿ ਨੇ ਪ੍ਰਸ਼ਾਸਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰੀ ਜਾਇਦਾਦ ਨੂੰ ਗਲਤ ਢੰਗ ਨਾਲ ਸੌਂਪਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ, ਪ੍ਰਸ਼ਾਸਨ ਆਪਣੀ ਐਡਜਸਟਮੈਂਟ ਦੀ ਮੰਗ ਕਰ ਰਹੇ ਸਰਕਾਰੀ ਕਰਮਚਾਰੀਆਂ ਦੇ ਸੰਘਰਸ਼ ਨੂੰ ਦਬਾਉਣ ਲਈ ਈ.ਐੱਸ.ਐੱਮ.ਏ. ਦਾ ਸਹਾਰਾ ਲੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕਰਮਚਾਰੀਆਂ ਨੂੰ ਧਮਕੀਆਂ ਦੇਣ ਦੀ ਬਜਾਏ, ਪ੍ਰਸ਼ਾਸਨ ਨੂੰ ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਵਿਚ 6,000 ਤੋਂ ਵੱਧ ਖ਼ਾਲੀ ਅਸਾਮੀਆਂ 'ਤੇ ਕਰਮਚਾਰੀਆਂ ਨੂੰ ਐਡਜਸਟ ਕਰਨਾ ਚਾਹੀਦਾ ਹੈ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਸਾਰੇ ਦਫਤਰਾਂ ਵਿਚ ਰੋਜ਼ਾਨਾ ਰੈਲੀਆਂ ਕਰਕੇ, ਸੰਘਰਸ਼ ਦਾ ਅਲਾਰਮ ਵਧਾਉਣ ਅਤੇ ਇਨ੍ਹਾਂ ਭਿ੍ਸ਼ਟ ਅਤੇ ਦੋਸ਼ੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਛੋਟੇ ਸੁਆਰਥੀ ਹਿੱਤਾਂ ਲਈ ਜਵਾਬਦੇਹ ਠਹਿਰਾਉਣ ਦਾ ਸੰਕਲਪ ਲਿਆ ਹੈ | ਯੂਨੀਅਨ ਆਗੂਆਂ ਨੇ ਸਾਰੇ ਕਰਮਚਾਰੀਆਂ ਨੂੰ ਪ੍ਰਸ਼ਾਸਨ ਦੀਆਂ ਧਮਕੀਆਂ ਦੀ ਪ੍ਰਵਾਹ ਨਾ ਕੀਤੇ ਵਗੈਰ 31 ਜਨਵਰੀ, 2026 ਨੂੰ ਕਾਲਾ ਦਿਨ ਮਨਾਉਣ ਤੇ 12 ਫਰਵਰੀ ਨੂੰ ਹੜਤਾਲ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ |


ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮ ਮੰਗਾਂ ਸੰਬੰਧੀ ਰੋਸ ਰੈਲੀ ਕਰਦੇ ਹੋਏ | ਤਸਵੀਰ : ਗੁਰਿੰਦਰ ਸਿੰਘ


Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਦੇ ਸਥਾਪਨਾ ਦਿਵਸ ਸੰਬੰਧੀ 3 ਰੋਜ਼ਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਾਜਾਇਜ਼ ਸੰਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ <br/>
Ad Position 24
No active advertisement