05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 31-01-2026
ਐੱਸ. ਏ. ਐੱਸ. ਨਗਰ, 30 ਜਨਵਰੀ (ਪ੍ਰੋ. ਅਵਤਾਰ ਸਿੰਘ)-ਇਥੋਂ ਨੇੜਲੇ ਪਿੰਡ ਸੋਹਾਣਾ ਵਿਖੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਡੇਹਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਡੇਹਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਇਲਾਕੇ ਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ 'ਚ ਸੁਸ਼ੋਭਿਤ ਸਨ, ਜਦਕਿ ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵਲੋਂਾ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ | ਨਗਰ ਕੀਰਤਨ 'ਚ ਇਲਾਕੇ ਦੀਆਂ ਹਜ਼ਾਰਾਂ ਸੰਗਤਾਂ ਵਲੋਂ ਭਾਗ ਲਿਆ ਗਿਆ, ਜਦਕਿ ਗਤਕਾ ਪਾਰਟੀਆਂ ਤੇ ਫ਼ੌਜੀ ਬੈਂਡ ਸਮੇਤ ਹੋਰ ਕਈ ਬੈਂਡ ਪਾਰਟੀਆਂ ਵਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ | ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਦਕਿ ਥਾਂ-ਥਾਂ 'ਤੇ ਗੁਰੂ-ਘਰ ਦੇ ਸ਼ਰਧਾਲੂਆਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਸੰਗਤਾਂ ਵਿਚਕਾਰ ਚਾਹ, ਬ੍ਰੈੱਡ-ਪਕੌੜਿਆਂ, ਮਠਿਆਈਆਂ ਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 1 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਉੱਚ ਕੋਟੀ ਦੇ ਢਾਡੀ, ਕਵੀਸ਼ਰ ਤੇ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਗਲੀਆਂ, ਬਾਜ਼ਾਰਾਂ 'ਚ ਸ਼ਰ੍ਹੇਆਮ ਕੀਤੀ ਜਾ ਰਹੀ ਲਾਊਡ ਸਪੀਕਰਾਂ ਦੀ ਵਰਤੋਂ ਵਧਦੇ ਆਵਾਜ਼ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ... ਅਗਲੀ ਖ਼ਬਰ ਸੇਵਾ-ਮੁਕਤ ਜੱਜ 'ਤੇ ਹਮਲਾ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ 5 ਸਾਲਾਂ ਦੀ ਸਜ਼ਾ <br/>
Ad Position 24
No active advertisement