02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਖਰੜ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਖਰੜ, 31 ਜਨਵਰੀ (ਜੰਡਪੁਰੀ)-ਖਰੜ ਪੁਲਿਸ ਵਲੋਂ ਅੱਜ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਉਦੇਸ਼ ਤਹਿਤ ਖਰੜ ਦੇ ਵੱਖ-ਵੱਖ ਖੇਤਰਾਂ ਸਮੇਤ ਬਲੌਂਗੀ ਏਰੀਏ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਅਜੀਤਪਾਲ ਸਿੰਘ ਨੇ ਦੱਸਿਆ ਕਿ ਇਹ ਫਲੈਗ ਮਾਰਚ ਆਮ ਲੋਕਾਂ ਦੀ ਸੁਰੱਖਿਆ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮਨਸੂਬੇ ਨਾਲ ਕੱਢਿਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ 'ਚ ਕੋਈ ਗ਼ਲਤ ਅਨਸਰ ਆਉਂਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸਿਟੀ ਖਰੜ ਦੇ ਇੰਚਾਰਜ ਅਮਰਿੰਦਰ ਸਿੰਘ, ਥਾਣਾ ਸਦਰ ਖਰੜ ਦੇ ਇੰਚਾਰਜ ਜਸ਼ਨਦੀਪ ਸਿੰਘ ਸਰਾਂ ਅਤੇ ਸੰਨੀ ਇਨਕਲੇਵ ਪੁਲਿਸ ਚੌਕੀ ਦੇ ਇੰਚਾਰਜ ਹਰਦੀਪ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਵਲੋਂ ਡੀ.ਐਸ.ਪੀ. ਸੋਹਾਣਾ ਤਲਬ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ ਤੋਂ ਮਾਰਚ ਦੇ ਪਹਿਲੇ ਹਫ਼ਤੇ ਸ਼ੁਰੂ ਹੋਣਗੀਆਂ ਉਡਾਣਾਂ-ਸੰਜੀਵ ਅਰੋੜਾ
Ad Position 24