ਪੰਚਕੂਲਾ, 31 ਜਨਵਰੀ (ਕਪਿਲ)-ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਵਲੋਂ ਪੰਚਕੂਲਾ ਦੇ ਰਾਏਪੁਰ ਰਾਣੀ ਖੇਤਰ ਦੇ ਤਹਿਸੀਲਦਾਰ ਵਿਕਰਮ ਸਿੰਗਲਾ ਨੂੰ 141 ਕਨਾਲ ਜ਼ਮੀਨ ਦੀ ਗ਼ਲਤ ਤਰੀਕੇ ਨਾਲ ਰਜਿਸਟਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਇਹ ਮਾਮਲਾ ਸਾਲ 2017 ਨਾਲ ਸੰਬੰਧਿਤ ਹੈ, ਜਿਸ 'ਚ ਸੀ. ਬੀ. ਆਈ. ਜਾਂਚ ਤੋਂ ਬਾਅਦ ਰਜਿਸਟਰੀ 'ਤੇ ਸਟੇਅ ਲਗਾਈ ਗਈ ਸੀ | ਐਂਟੀ ਕੁਰੱਪਸ਼ਨ ਬਿਊਰੋ ਵਲੋਂ ਤਹਿਸੀਲਦਾਰ ਵਿਕਰਮ ਸਿੰਗਲਾ ਨੂੰ ਗਿ੍ਫ਼ਤਾਰ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਦੇ 7 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ, ਪਰ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਪੁਲਿਸ ਰਿਮਾਂਡ ਦੌਰਾਨ ਇਸ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਐਂਟੀ ਕੁਰੱਪਸ਼ਨ ਬਿਊਰੋ ਵਲੋਂ ਕੀਤੀ ਜਾਵੇਗੀ ਅਤੇ ਮਾਮਲੇ ਨਾਲ ਸੰਬੰਧਿਤ ਹੋਰਨਾਂ ਵਿਅਕਤੀਆਂ ਦੀ ਗਿ੍ਫ਼ਤਾਰੀ ਪਾਈ ਜਾਵੇਗੀ |