ਦੋ ਬੱਚਿਆਂ ਦੀ ਮਾਂ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ <br/>
ਅਜੀਤ ਡੈਸਕ
01-02-2026
ਥਾਣਾ ਸਦਰ ਖਰੜ ਵਿਖੇ ਇਕੱਤਰ ਹੋਏ ਮਿ੍ਤਕ ਅਨੀਤਾ ਰਾਣੀ ਦੇ ਭਰਾ ਅਤੇ ਹੋਰ ਸਕੇ ਸੰਬੰਧੀ ਇਸ ਗੱਲ 'ਤੇ ਅੜੇ ਹੋਏ ਸਨ ਕਿ ਜਦੋਂ ਤੱਕ ਅਨੀਤਾ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ | ਆਿਖ਼ਰ ਪੁਲਿਸ ਵਲੋਂ ਮਿ੍ਤਕਾ ਦੇ ਪਤੀ, ਸੱਸ ਤੇ ਸਹੁਰੇ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ਹੀ ਮਿ੍ਤਕਾ ਦਾ ਪਰਿਵਾਰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਹਿਮਤ ਹੋਇਆ | ਅਨੀਤਾ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ |
ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧੀ ਜਦੋਂ ਥਾਣਾ ਸਦਰ ਖਰੜ ਦੇ ਇੰਚਾਰਜ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਿ੍ਤਕਾ ਦੇ ਪਤੀ ਕੁਲਵਿੰਦਰ ਸਿੰਘ, ਸੱਸ ਜਗੀਰੋ ਅਤੇ ਸਹੁਰੇ ਪ੍ਰੇਮ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਕਿ ਮੌਤ ਦੇ ਅਸਲੀ ਕਾਰਨਾਂ ਬਾਰੇ ਜਾਣਕਾਰੀ ਮਿਲ ਸਕੇ | ਉਨ੍ਹਾਂ ਕਿਹਾ ਕਿ ਮਿ੍ਤਕਾ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਵੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ |