ਯੂ.ਟੀ. ਅਤੇ ਨਿਗਮ ਦੇ ਕਰਮਚਾਰੀ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ 'ਚ ਲੈਣਗੇ ਹਿੱਸਾ <br/>
ਅਜੀਤ ਡੈਸਕ
01-02-2026
ਮੀਟਿੰਗ ਵਿਚ ਫੈਡਰੇਸ਼ਨ ਪ੍ਰਧਾਨ ਰਾਜੇਂਦਰ ਕਟੋਚ, ਉਪ ਪ੍ਰਧਾਨ ਐਮ.ਐਮ. ਸੁਬਰਾਮਨੀਅਮ, ਰੇਖਾ ਗੋਰਾ, ਜਨਰਲ ਸਕੱਤਰ ਹਰਕੇਸ਼ ਚੰਦਰ, ਵਧੀਕ ਜਨਰਲ ਸਕੱਤਰ ਅਮਰੀਕ ਸਿੰਘ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਸਿੱਧੂ, ਸੰਯੁਕਤ ਸਕੱਤਰ ਬਿਹਾਰੀ ਲਾਲ ਅਤੇ ਵੱਖ-ਵੱਖ ਵਿਭਾਗੀ ਯੂਨੀਅਨਾਂ ਦੇ ਆਗੂ ਸ਼ਾਮਲ ਹੋਏ | ਇਸ ਦੌਰਾਨ ਬਿਜਲੀ ਕਰਮਚਾਰੀਆਂ ਦੀ ਕਾਲਾ ਦਿਵਸ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ | ਕਰਮਚਾਰੀਆਂ ਨੇ ਕਾਲੇ ਝੰਡੇ ਲਗਾ ਕੇ ਨਿੱਜੀਕਰਨ ਵਿਰੁੱਧ ਆਪਣਾ ਗੁੱਸਾ ਪ੍ਰਗਟ ਕਰਨ ਲਈ 31 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਇਆ | ਫੈਡਰੇਸ਼ਨ ਨੇ ਬਿਜਲੀ ਕਰਮਚਾਰੀਆਂ ਦੇ ਸਮਰਥਨ ਵਿਚ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਬਣਾਈਆਂ ਜਾਣ |
ਫੈਡਰੇਸ਼ਨ ਦੇ ਜਨਰਲ ਸਕੱਤਰ ਹਰਕੇਸ਼ ਚੰਦਰ ਨੇ ਕਿਹਾ ਕਿ ਦੇਸ਼ ਵਿਆਪੀ ਹੜਤਾਲ ਕੇਂਦਰ ਸਰਕਾਰ ਨਾਲ ਸਬੰਧਿਤ ਅਤੇ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਚੱਲ ਰਹੀਆਂ ਮੰਗਾਂ 'ਤੇ ਪ੍ਰਸ਼ਾਸਨ ਦੇ ਨਕਾਰਾਤਮਕ ਰਵੱਈਏ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ | ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ 12 ਫਰਵਰੀ ਨੂੰ ਹੜਤਾਲ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ ਅਤੇ ਸੈਕਟਰ 17 ਵਿਚ ਰੈਲੀ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ |