03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ੀਰਕਪੁਰ ਤੇ ਛੱਤ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਜ਼ੀਰਕਪੁਰ, 31 ਜਨਵਰੀ (ਮਨਿੰਦਰ ਸਿੰਘ)-1 ਜਨਵਰੀ ਤੋਂ ਲੈ ਕੇ 31 ਜਨਵਰੀ ਤੱਕ ਪੰਜਾਬ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ | ਇਸ ਦੇ ਤਹਿਤ ਜ਼ੀਰਕਪੁਰ ਤੇ ਛੱਤ ਟ੍ਰੈਫ਼ਿਕ ਪੁਲਿਸ ਵਲੋਂ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ | ਟ੍ਰੈਫ਼ਿਕ ਇੰਚਾਰਜ ਜ਼ੀਰਕਪੁਰ ਇੰਸਪੈਕਟਰ ਮਨਫੂਲ ਸਿੰਘ ਅਤੇ ਟ੍ਰੈਫ਼ਿਕ ਇੰਚਾਰਜ ਛੱਤ ਅਰਸ਼ ਪਾਲ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਟੋ ਚਾਲਕਾਂ, ਟੈਕਸੀ ਚਾਲਕਾਂ, ਟਰੱਕ ਯੂਨੀਅਨਾਂ ਤੇ ਆਮ ਲੋਕਾਂ ਨੂੰ ਕੈਂਪ ਲਗਾ ਕੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ | ਧੁੰਦ ਵਿਚ ਹਾਦਸਿਆਂ ਤੋਂ ਬਚਣ ਲਈ ਟ੍ਰੈਫ਼ਿਕ ਪੁਲਿਸ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਵਾਹਨਾਂ 'ਤੇ ਰਿਫਲੈਕਟਰ ਵੀ ਲਗਾਏ ਗਏ | ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਤਿੰਨ ਸਕੂਲਾਂ ਵਿਚ ਜਾ ਕੇ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ ਗਿਆ | ਉਨ੍ਹਾਂ ਕਿਹਾ ਕਿ ਇਸ ਦੌਰਾਨ ਟ੍ਰੈਫ਼ਿਕ ਪੁਲਿਸ ਵਲੋਂ 23 ਜਾਗਰੂਕਤਾ ਕੈਂਪ ਲਗਾਏ ਗਏ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 2900 ਲੋਕਾਂ ਦੇ ਚਲਾਨ ਵੀ ਕੱਟੇ ਗਏ | ਇਸੇ ਤਰ੍ਹਾਂ ਟ੍ਰੈਫ਼ਿਕ ਇੰਚਾਰਜ ਛੱਤ ਅਰਸ਼ ਪਾਲ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਉਨ੍ਹਾਂ ਦੀ ਟੀਮ ਵਲੋਂ ਵੀ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ, ਆਟੋ ਚਾਲਕਾਂ, ਟੈਕਸੀ ਚਾਲਕਾਂ, ਟਰੱਕ ਆਪ੍ਰੇਟਰਾਂ ਤੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਦੌਰਾਨ ਉਨ੍ਹਾਂ ਦੀ ਟੀਮ ਦੇ ਏ. ਐਸ. ਆਈ. ਸੁਖਦੇਵ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੰਦਾ ਇਕ ਗੀਤ ਤਿਆਰ ਕੀਤਾ, ਜਿਸ ਨੂੰ ਛੱਤ ਲਾਈਟ ਪੁਆਇੰਟ 'ਤੇ ਸਪੀਕਰ ਵਿਚ ਲਗਾ ਕੇ ਉਥੋਂ ਗੁਜਰਦੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਦੌਰਾਨ ਦੋ-ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਵੰਡੇ ਗਏ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਚਾਕਲੇਟ ਦੇ ਕੇ ਉਤਸ਼ਾਹਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਸੜਕਾਂ 'ਤੇ ਬੋਰਡ ਲਗਾਏ ਗਏ | ਇਸ ਦੌਰਾਨ ਵੱਖ-ਵੱਖ ਵਾਹਨਾਂ 'ਤੇ ਰਿਫਲੈਕਟਰ ਵੀ ਲਗਾਏ ਗਏ ਅਤੇ ਲੋਕਾਂ ਨੂੰ ਪੈਂਫਲੰਟ ਤੇ ਬੈਜ ਦੇ ਕੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ 326 ਦੇ ਪਰਚੇ 'ਚ ਨਾਮਜ਼ਦ ਗੁਰਪ੍ਰੀਤ ਸਿੰਘ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ ਅਗਲੀ ਖ਼ਬਰ ਯੂ.ਟੀ. ਅਤੇ ਨਿਗਮ ਦੇ ਕਰਮਚਾਰੀ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ 'ਚ ਲੈਣਗੇ ਹਿੱਸਾ <br/>
Ad Position 24